ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ

16

ਕੋਟਕਪੂਰਾ 18 ਮਾਰਚ  2026 AJ DI Awaaj

Punjab Desk :    ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ (ਜ਼ਿਲ੍ਹਾ ਫਰੀਦਕੋਟ) ਵਿੱਚ ਬਾਬਾ ਸੁੰਦਰ ਦਾਸ ਜੀ ਅਤੇ ਸ਼ਹੀਦ ਬਲਵਿੰਦਰ ਸਿੰਘ ਫੌਜੀ ਜੀ ਦੀ ਯਾਦ ਵਿੱਚ ਕਰਵਾਏ ਗਏ 13ਵੇਂ ਕਬੱਡੀ ਕੱਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਸਾਡੇ ਵਿਰਸੇ ਦਾ ਅਹਿਮ ਹਿੱਸਾ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਪੱਧਰ ‘ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਟੂਰਨਾਮੈਂਟ ਦੀ ਸਫਲ ਆਯੋਜਨ ਲਈ ਵਧਾਈ ਦਿੱਤੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਨੂੰ ਹੋਰ ਉੱਚਾਈਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸ. ਬੂਟਾ ਸਿੰਘ, ਸ. ਅੰਮ੍ਰਿਤਪਾਲ ਸਿੰਘ ਸਰਪੰਚ, ਸ. ਅਮਰਜੀਤ ਸਿੰਘ ਪੰਚ, ਸ. ਅੰਗਰੇਜ ਸਿੰਘ ਪੰਚ, ਸ. ਮੱਘਰ ਸਿੰਘ ਪੰਚ, ਸ. ਹਰਨੇਕ ਸਿੰਘ ਪੰਚ, ਸ. ਗੁਰਭੇਜ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।