Punjab ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2 ਗ੍ਰਿਫ਼ਤਾਰ, ਗ੍ਰੇਨੇਡ ਬਰਾਮਦ

53

Punjab 18 Mar 2026 AJ DI Awaaj

Punjab Desk :      ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗ੍ਰੇਨੇਡ ਬਰਾਮਦ ਕੀਤੇ ਹਨ।

ਡੀਜੀਪੀ Gaurav Yadav ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ (ਮੋਗਾ) ਵਜੋਂ ਹੋਈ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਗ੍ਰੇਨੇਡ ਸਰਹੱਦ ਪਾਰ ਨਾਲ ਜੁੜੀ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ ਅਤੇ ਇਨ੍ਹਾਂ ਦਾ ਮਕਸਦ ਸੂਬੇ ਦੀ ਸ਼ਾਂਤੀ ਭੰਗ ਕਰਨਾ ਸੀ।

ਏਆਈਜੀ Avneet Kaur Sidhu ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਮੋਗਾ-ਫਿਰੋਜ਼ਪੁਰ ਰੋਡ ‘ਤੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ। ਇਸ ਤੇਜ਼ ਕਾਰਵਾਈ ਨਾਲ ਇੱਕ ਵੱਡਾ ਖ਼ਤਰਾ ਟਲ ਗਿਆ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵਿਸਫੋਟਕ ਐਕਟ ਦੀਆਂ ਧਾਰਾਵਾਂ ਹੇਠ ਕੇਸ ਦਰਜ ਕਰਕੇ ਹੋਰ ਸਬੰਧਿਤ ਵਿਅਕਤੀਆਂ ਅਤੇ ਲਿੰਕਾਂ ਦੀ ਜਾਂਚ ਜਾਰੀ ਹੈ।