ਵਰਿੰਦਰ ਘੁੰਮਣ ਮੌ*ਤ ਮਾਮਲਾ: 4 ਡਾਕਟਰਾਂ ਖ਼ਿਲਾਫ਼ FIR ਦਰਜ

19

ਜਲੰਧਰ: 21 Mar 2026 AJ DI Awaaj

Punjab Desk :  ਅੰਤਰਰਾਸ਼ਟਰੀ ਬਾਡੀਬਿਲਡਰ ਵਰਿੰਦਰ ਘੁੰਮਣ ਦੀ ਮੌ*ਤ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ 9 ਅਕਤੂਬਰ 2025 ਨੂੰ ਸਰਜਰੀ ਦੌਰਾਨ ਉਨ੍ਹਾਂ ਦੀ ਮੌ*ਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਹਸਪਤਾਲ ਪ੍ਰਬੰਧਨ ਉੱਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਗਏ ਸਨ।

ਮਾਮਲੇ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਹਰ ਡਾਕਟਰਾਂ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਸੀ। ਪਿਛਲੇ ਮਹੀਨੇ ਪੇਸ਼ ਕੀਤੀ ਗਈ ਰਿਪੋਰਟ ਵਿੱਚ ਟੀਮ ਨੇ ਨਤੀਜਾ ਕੱਢਿਆ ਕਿ ਮੌ*ਤ ਦਾ ਕਾਰਣ ਸਰਜਰੀ ਦੌਰਾਨ ਹੋਈ ਡਾਕਟਰੀ ਲਾਪਰਵਾਹੀ ਸੀ।

ਇਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀ ਧਾਰਾ 106(1) ਅਧੀਨ ਕੇਸ ਦਰਜ ਕਰ ਲਿਆ ਹੈ। FIR ਵਿੱਚ ਆਰਥੋਪੀਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਅਨੱਸਥੀਸੀਓਲੋਜਿਸਟ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਮੁਖੀ ਡਾ. ਰਾਜੇਂਦਰ ਕੌਰ ਅਤੇ ਕਾਰਡੀਓਲੋਜੀ ਵਿਭਾਗ ਦੇ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ।

ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।