ਵਿਵਾਦ ਤੋਂ ਬਾਅਦ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ

19

ਚੰਡੀਗੜ੍ਹ: 21 Mar 2026 AJ DI Awaaj

Chandigarh Desk :  ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਕ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਤੋਂ ਅਸਤੀਫਾ ਲਿਆ ਗਿਆ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਪੱਖ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਹਨ।

ਸੂਤਰਾਂ ਮੁਤਾਬਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਮੰਤਰੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ।

ਫਿਲਹਾਲ, ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਤੱਥ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।