ਫਾਜ਼ਿਲਕਾ ਵਾਰਡ 12 ਦੇ ਕਈ ਪਰਿਵਾਰ ਕਾਂਗਰਸ ਛੱਡ AAP ਵਿੱਚ ਸ਼ਾਮਿਲ

22

ਫਾਜ਼ਿਲਕਾ  24 ਮਾਰਚ 2026 AJ DI Awaaj

Punjab Desk :   ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੀ ਮਾਧਵ ਨਗਰੀ ਦੇ ਵਾਰਡ ਨੰਬਰ 12 ਤੋਂ ਹਰੀਸ਼ ਠਾਕੁਰ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾ ਵਿੱਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਚੰਗੇ ਲੋਕਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜੇ ਹਮੇਸ਼ਾ ਖੁੱਲੇ ਹਨ, ਕੋਈ ਵੀ ਚੰਗਾ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਸ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ|  ਉਨ੍ਹਾਂ ਕਿਹਾ ਕਿ ਪਾਰਟੀ ਵਿਚ ਜੋ ਵੀ ਨੁਮਾਇੰਦਾ ਸ਼ਾਮਲ ਹੁੰਦਾ ਹੈ ਉਸ ਨੂੰ ਬਾਕੀ ਵਰਕਰਾਂ ਵਾਂਗ ਪਾਰਟੀ ਨਾਲ ਲੈ ਕੇ ਚਲੇਗੀ ਤੇ ਲੋਕਾਂ ਦੇ ਵਿਕਾਸ ਕਾਰਜ ਨੇਪਰੇ ਚਾੜੇ ਜਾਣਗੇ| ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ|
ਪਾਰਟੀ ਨਾਲ ਜੁੜਦਿਆਂ ਹਰੀਸ਼ ਠਾਕੁਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ ਵਰਗੀਆਂ ਚੰਗੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।