ਪੰਜਾਬ ਨੂੰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਮਿਲੀ

30

ਚੰਡੀਗੜ੍ਹ 25 Mar 2026 AJ DI Awaaj

Chandigarh Desk :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ‘ਤੇ ਬਦਲਾਅ ਕੀਤੇ ਗਏ ਹਨ, ਜਿਸ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਨਵੀਂ ਪਹਚਾਣ ਬਣਾਉਂਦਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਬਜਟ ਨੂੰ ਕਾਫੀ ਵਧਾਇਆ ਗਿਆ ਹੈ, ਕੋਚਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਜ਼ਾਰਾਂ ਖੇਡ ਮੈਦਾਨ, ਜਿੰਮ ਅਤੇ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਦਕਿ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਦਾ ਨਤੀਜਾ ਹੈ ਕਿ ਪੰਜਾਬ ਨੂੰ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਮਿਲੀ ਹੈ। ਇਸ ਦੇ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਹੋਣਗੇ। ਇਸ ਤੋਂ ਇਲਾਵਾ 40 ਸਾਲਾਂ ਬਾਅਦ ਜਲੰਧਰ ਵਿੱਚ ਅੰਡਰ-13 ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਵੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਖੇਡਾਂ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਖੇਡ ਢਾਂਚੇ ਅਤੇ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।