31 ਅਗਸਤ ਨੂੰ ਨੰਗਲ ਵਿਚ ਹੋਵੇਗੀ ਮੈਗਾ ਵਿਕਾਸ ਰੈਲੀ

42
ਨੰਗਲ 27 ਮਾਰਚ 2026 AJ DI Awaaj
Punjab Desk :  ਐਨ.ਐਫ.ਐਲ ਨੰਗਲ ਗਰਾਊਡ ਵਿੱਚ 31 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਮੈਗਾ ਵਿਕਾਸ ਰੈਲੀ ਵਿੱਚ ਨੰਗਲ ਵਾਸੀਆਂ ਨੂੰ ਕਰੋੜਾਂ ਰੁਪਏ ਦੀਆਂ ਸੋਗਾਤਾਂ ਦੇਣਗੇ। 10 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਉੱਤਰੀ ਭਾਰਤ ਦਾ ਪਹਿਲਾ ਅਤੇ ਦੇਸ਼ ਦਾ ਤੀਜੇ ਗਲਾਸ ਬ੍ਰਿਜ਼ ਦਾ ਮੁੱਖ ਮੰਤਰੀ ਨੀਂਹ ਪੱਥਰ ਰੱਖਣਗੇ। 23 ਕਰੋੜ ਦੀ ਲਾਗਤ ਨਾਲ ਸ਼ਹੀਦ ਕੈਪਟਨ ਅਮੋਲ ਕਾਲੀਆ ਸੈਂਟਰ ਆਫ ਐਕਸੀਲੈਂਸ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਇਸ ਮੌਕੇ 17 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸ਼ੁੱਧ ਜਲ ਸਪਲਾਈ ਯੋਜਨਾਂ ਦਾ ਵੀ ਨੀਂਹ ਪੱਥਰ ਰੱਖਣਗੇ।
ਨੰਗਲ ਵਿੱਚ ਆਉਣ ਵਾਲੀ ਮੈਗਾ ਵਿਕਾਸ ਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਰੈਲੀ ਦੇ ਪ੍ਰਬੰਧਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨੰਗਲ ਲਈ ਤਿਆਰ ਕੀਤੇ ਗਏ ਵਿਕਾਸ ਪ੍ਰੋਜੈਕਟ ਸ਼ਹਿਰ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦੇਣਗੇ ਅਤੇ ਇਲਾਕੇ ਨੂੰ ਨਵੀਂ ਪਹਿਚਾਣ ਮਿਲੇਗੀ।
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਅਮੋਲ ਕਾਲੀਆ ਸੈਂਟਰ ਆਫ ਐਕਸੀਲੈਂਸ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ। ਇਸ ਦੇ ਨਾਲ ਹੀ 6 ਮੰਜ਼ਿਲਾਂ ਦੀ ਇੱਕ ਅਤਿ ਆਧੁਨਿਕ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ, ਜਿੱਥੇ ਡਰੋਨ ਓਪਰੇਟਰ ਅਤੇ ਏਅਰ ਹੋਸਟਸ ਵਰਗੇ ਨਵੇਂ ਕੋਰਸ ਚਲਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਨੰਗਲ ਨੂੰ ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।
ਸ.ਬੈਂਸ ਨੇ ਅੱਗੇ ਦੱਸਿਆ ਕਿ ਨੰਗਲ ਵਿੱਚ 500 ਵਿਅਕਤੀਆਂ ਦੀ ਸਮਰੱਥਾ ਵਾਲਾ ਇੱਕ ਅਧੁਨਿਕ ਅਤੇ ਸ਼ਾਨਦਾਰ ਆਡੀਟੋਰੀਅਮ ਵੀ ਬਣਾਇਆ ਜਾਵੇਗਾ, ਜਿਸ ਨਾਲ ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੱਡਾ ਉਤਸ਼ਾਹ ਮਿਲੇਗਾ। ਇਸ ਤੋਂ ਇਲਾਵਾ, ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਜਲਦੀ ਲਾਭ ਮਿਲ ਸਕੇ।
ਜ਼ਿਕਰਯੋਗ ਹੈ ਕਿ ਨੰਗਲ ਦੇ ਐਨਐਫਐਲ ਗਰਾਊਂਡ ਵਿੱਚ ਮੈਗਾ ਵਿਕਾਸ ਰੈਲੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਮੌਕੇ ਪੰਜਾਬ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜੋ ਰੈਲੀ ਦਾ ਖਾਸ ਆਕਰਸ਼ਣ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰੈਲੀ ਨੰਗਲ ਦੇ ਵਿਕਾਸ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਨੂੰ ਹੋਰ ਵੀ ਅੱਗੇ ਵਧਾਇਆ ਜਾਵੇਗਾ।