ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ, ਪੰਜਾਬ ਕਾਂਗਰਸ ਸ਼ੋਕ ਵਿੱਚ

15

Mohali 28 Mar 2026 AJ DI Awaaj

Punjab Desk :  ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਉਹ ਕੈਪਟਨ ਸਰਕਾਰ ਵਿੱਚ ਵਿੱਤ ਮੰਤਰੀ ਰਹ ਚੁੱਕੇ ਸਨ ਅਤੇ ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਲਾਲ ਸਿੰਘ ਦੇ ਦੇਹਾਂਤ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।