ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ, 1 ਕਰੋੜ ਰੰਗਦਾਰੀ ਮਾਮਲਾ

30

ਖੰਨਾ 31 Mar 2026 AJ DI Awaaj

Punjab Desk :   ਪੁਲਿਸ ਨੇ ਇੱਕ ਕਰੋੜ ਰੁਪਏ ਦੀ ਰੰਗਦਾਰੀ ਮੰਗਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਪਾਇਲ ਇਲਾਕੇ ਤੋਂ ਕਾਬੂ ਕੀਤਾ ਗਿਆ।

ਮਾਮਲਾ ਪਾਇਲ ਖੇਤਰ ਨਾਲ ਸੰਬੰਧਿਤ ਹੈ, ਜਿੱਥੇ ਇੱਕ ਕਮਿਸ਼ਨ ਏਜੰਟ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਮੰਗਣ ਵਾਲੇ ਨੇ ਆਪਣੇ ਆਪ ਨੂੰ ਇੱਕ ਗੈਂਗਸਟਰ ਦੇ ਨਾਂ ‘ਤੇ ਦੱਸਦਿਆਂ ਧਮਕੀਆਂ ਵੀ ਦਿੱਤੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਫਿਰੌਤੀ ਦੀ ਮੰਗ ਆਸਟ੍ਰੇਲੀਆ ਵਿੱਚ ਰਹਿ ਰਹੇ ਸ਼ਗਨਪ੍ਰੀਤ ਸਿੰਘ ਅਤੇ ਉਸਦੇ ਪਿਤਾ ਸੌਦਾਗਰ ਸਿੰਘ ਵੱਲੋਂ ਕੀਤੀ ਗਈ ਸੀ। ਤਕਨੀਕੀ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਪਿਤਾ-ਪੁੱਤਰ ਦੀ ਭੂਮਿਕਾ ਦੀ ਪੁਸ਼ਟੀ ਕੀਤੀ।

ਇਸ ਤੋਂ ਬਾਅਦ ਖੰਨਾ ਪੁਲਿਸ ਨੇ ਕਾਰਵਾਈ ਕਰਦਿਆਂ ਸੌਦਾਗਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।