ਮੀਂਹ ਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਮੁੱਖ ਖੇਤੀਬਾੜੀ ਅਫਸਰ ਵੱਲੋਂ ਦੌਰਾ

44

ਫਾਜਿਲਕਾ 2 ਅਪ੍ਰੈਲ 2026 AJ DI Awaaj

Punjab Desk :  ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਵੱਲੋਂ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਪਿੰਡਾਂ ਬੱਲੂਆਣਾ,  ਵਜੀਤਪੁਰ ਕਟਿਆਵਾਲੀ,ਬੁਰਜ ਮੁਹਾਰ, ਝੂਮਿਆਵਾਲੀ, ਮੁੱਮੂ ਖੇੜਾ ਅਤੇ ਕਟਹੇੜਾ, ਢਾਣੀ ਮੱਗਰ ਸਿੰਘ, ਵਜੀਦਪੁਰ ਕੱਟੀਆਂ ਆਦਿ ਪਿੰਡਾਂ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਗੜੇਮਾਰੀ  ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾ ਕੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ।

ਇਸ ਮੌਕੇ ਉੱਪਰ ਸਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।