Delhi 02 Apr 2026 AJ DI Awaaj
National Desk : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਕੈਬਿਨੇਟ ਕਮੇਟੀ ਆਨ ਸਕਿਊਰਿਟੀ (CCS) ਦੀ ਮਹੱਤਵਪੂਰਨ ਬੈਠਕ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ। ਇਸ ਮੀਟਿੰਗ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਭਾਰਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਬੈਠਕ ਵਿੱਚ ਅਮਿਤ ਸ਼ਾਹ, ਐੱਸ ਜੈਸ਼ੰਕਰ, ਨਿਰਮਲਾ ਸੀਤਾਰਮਨ ਸਮੇਤ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਹੋਰ ਉੱਚ ਅਧਿਕਾਰੀਆਂ ਵੀ ਇਸ ਮੀਟਿੰਗ ਵਿੱਚ ਸ਼ਾਮਲ ਰਹੇ। ਦੌਰਾਨ ਆਮ ਲੋਕਾਂ ਲਈ ਜਰੂਰੀ ਵਸਤਾਂ ਜਿਵੇਂ ਖਾਧ ਪਦਾਰਥ, LPG ਅਤੇ ਪੈਟਰੋਲ-ਡੀਜ਼ਲ ਦੀ ਉਪਲਬਧਤਾ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸਰਕਾਰ ਨੇ LPG ਦੀਆਂ ਕੀਮਤਾਂ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਜੰਗ ਦੇ ਪ੍ਰਭਾਵ ਤੋਂ ਆਮ ਲੋਕਾਂ ਨੂੰ ਬਚਾਇਆ ਜਾਵੇ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਨਿਗਰਾਨੀ ਬਣਾਈ ਰੱਖੀ ਜਾਵੇ।
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਸੀ ਅਤੇ ਸਾਰੇ ਸੂਬਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਸੀ। ਸਰਕਾਰ ਦੀ ਪ੍ਰਾਥਮਿਕਤਾ ਅਰਥਵਿਵਸਥਾ, ਊਰਜਾ ਸੁਰੱਖਿਆ ਅਤੇ ਨਾਗਰਿਕਾਂ ਦੀ ਭਲਾਈ ਬਣਾਈ ਰੱਖਣਾ ਹੈ।












