ਪੰਜਾਬ 06 Apr 2026 AJ DI Awaaj
Punjab Desk : ਪੰਜਾਬ ਵਿੱਚ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 12 IAS ਅਤੇ 1 PCS ਅਧਿਕਾਰੀ ਦੇ ਤਬਾਦਲੇ ਕਰਦੇ ਹੋਏ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਕੁਝ ਅਧਿਕਾਰੀਆਂ ਨੂੰ ਮੌਜੂਦਾ ਡਿਊਟੀ ਦੇ ਨਾਲ ਵਾਧੂ ਚਾਰਜ ਵੀ ਦਿੱਤਾ ਗਿਆ ਹੈ, ਜਦਕਿ ਕਈਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ ਹੈ।
ਇਸ ਫੇਰਬਦਲ ਦੌਰਾਨ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਵੀ ਬਦਲੇ ਗਏ ਹਨ। ਜਾਰੀ ਹੁਕਮਾਂ ਅਨੁਸਾਰ Himanshu Aggarwal ਨੂੰ ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ Akash Bansal ਨੂੰ ਕਪੂਰਥਲਾ ਦਾ ਡੀਸੀ ਬਣਾਇਆ ਗਿਆ ਹੈ। Varjit Walia ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ, ਜਦਕਿ Amit Kumar Panchal ਨੂੰ ਮੁਕਤਸਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਸਰਕਾਰ ਦੇ ਇਸ ਫੈਸਲੇ ਨੂੰ ਪ੍ਰਸ਼ਾਸਨਿਕ ਤੰਤਰ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।














