ਡੀ.ਆਈ.ਜੀ. ਇੰਦਰਬੀਰ ਸਿੰਘ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ

33

ਤਰਨਤਾਰਨ 07 Apr 2026 AJ DI Awaaj

Punjab Desk :   ਪੰਜਾਬ ਸਰਕਾਰ ਨੇ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਮਾਮਲੇ 2022 ਵਿੱਚ ਤਰਨਤਾਰਨ ਵਿੱਚ ਦਰਜ ਕੀਤੇ ਗਏ ਸਨ।

ਇਨ੍ਹਾਂ ਕੇਸਾਂ ਦਾ ਚਲਾਨ ਤਰਨਤਾਰਨ ਦੀ ਐਡੀਸ਼ਨਲ ਸੈਸ਼ਨ ਜੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਲਖਬੀਰ ਸਿੰਘ ਸੰਧੂ ਸਰਕਾਰੀ ਗਵਾਹ ਬਣੇ ਹਨ।

ਹਾਈ ਪ੍ਰੋਫਾਈਲ ਮਾਮਲਾ ਹੋਣ ਕਾਰਨ ਡੀਆਈਜੀ ਇੰਦਰਬੀਰ ਸਿੰਘ ਖ਼ਿਲਾਫ਼ ਅਦਾਲਤੀ ਕਾਰਵਾਈ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਫਿਲਹਾਲ ਉਹ ਪੀਏਪੀ ਵਿੱਚ ਤਾਇਨਾਤ ਹਨ।