ਅਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਨੂੰ 1.07 ਕਰੋੜ ਰੁਪਏ ਜਾਰੀ

28

ਸੰਗਰੂਰ, 9 ਅਪ੍ਰੈਲ 2026 AJ DI Awaaj

Punjab Desk :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜ਼ਿਲ੍ਹੇ ਲਈ 1.07 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ‘ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਜਨਵਰੀ 2026 ਦੇ 130 ਲਾਭਪਾਤਰੀਆਂ ਲਈ 66.30 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਲਈ ਮਹੀਨਾ ਜਨਵਰੀ 2026 ਦੇ 79 ਲਾਭਪਾਤਰੀਆਂ ਲਈ 40.29 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ.ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਚ ਭੇਜੀ ਜਾ ਚੁੱਕੀ ਹੈ।