ਬਰਨਾਲਾ, 13 ਅਪ੍ਰੈਲ 2026 AJ DI Awaaj
Punjab Desk : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਗਲੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ।
ਇਹ ਸਾਰੀਆਂ ਪਾਬੰਦੀਆਂ ਮਿਤੀ 13 ਜੂਨ 2026 ਤੱਕ ਲਾਗੂ ਰਹਿਣਗੀਆਂ।














