ਦਿੜ੍ਹਬਾ ਪੁਲਿਸ ਵੱਲੋਂ ਪਿਛਲੇ ਛੇ ਦਿਨਾਂ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 4 ਮੁੱਕਦਮੇ ਦਰਜ

14

ਸੰਗਰੂਰ, 17 ਅਪ੍ਰੈਲ 2026, AJ DI Awaaj

Punjab Desk :  ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ (ਆਈ.ਪੀ.ਐਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜਨ ਦਿੜ੍ਹਬਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 10 ਅਪ੍ਰੈਲ 2026 ਤੋਂ 16 ਅਪ੍ਰੈਲ 2026 ਤੱਕ ਐਨ.ਡੀ.ਪੀ.ਐਸ ਐਕਟ ਤਹਿਤ 04 ਮੁੱਕਦਮੇ ਦਰਜ ਰਜਿਸਟਰ ਕਰਕੇ 06 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਵਾਈ ਗਈ। ਇਸਤੋਂ ਇਲਾਵਾ 01 ਵਿਅਕਤੀ ਖਿਲਾਫ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਕਰਕੇ ਉਸ ਕੋਲੋਂ 80 ਲੀਟਰ ਲਾਹਣ ਬਰਾਮਦ ਕਰਵਾਈ ਗਈ। ਇਸਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 05 ਵਿਅਕਤੀਆਂ ਨੂੰ ਡੀ-ਐਡੀਕਸ਼ਨ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਇਲਾਵਾ ਸਬ ਡਵੀਜਨ ਦਿੜਬਾ ਦੀ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 96 ਟਰੈਫਿਕ ਚਲਾਣ ਕੀਤੇ ਗਏ ਅਤੇ 01 ਵਹੀਕਲ 207 ਐਮ.ਵੀ. ਐਕਟ ਤਹਿਤ ਜ਼ਬਤ ਕੀਤਾ ਗਿਆ। ਅਮਨ ਕਾਨੂੰਨ ਵਿੱਚ ਖਲਲ ਪਾਉਣ ਵਾਲੇ 08 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਕੀਤੀ ਗਈ। ਇਲਾਕਾ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੰਦੇ ਨਜ਼ਰ ਦਿਨ ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 52 ਸ਼ੱਕੀ ਵਿਅਕਤੀਆਂ ਖਿਲਾਫ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੇਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।