ਅੰਮ੍ਰਿਤਪਾਲ ਸਿੰਘ ਦੀ NSA ਹਿਰਾਸਤ ਖਤਮ, ਮੁੜ ਗ੍ਰਿ*ਫ਼ਤਾਰੀ ਦੀ ਤਿਆਰੀ

27

Punjab 22 Apr 2026 AJ DI Awaaj

Punjab Desk :    ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਉਸ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹੇਠ ਹਿਰਾਸਤ ਅੱਜ, 22 ਅਪ੍ਰੈਲ 2026 ਨੂੰ ਖਤਮ ਹੋ ਰਹੀ ਹੈ।

ਸੂਤਰਾਂ ਮੁਤਾਬਕ, ਪੰਜਾਬ ਪੁਲਿਸ ਦੀ ਇੱਕ ਟੀਮ ਅਸਾਮ ਦੇ ਡਿਬਰੂਗੜ੍ਹ ਵਿੱਚ ਪਹਿਲਾਂ ਹੀ ਮੌਜੂਦ ਹੈ ਅਤੇ ਹਿਰਾਸਤ ਖਤਮ ਹੋਣ ਦੇ ਤੁਰੰਤ ਬਾਅਦ ਉਸ ਨੂੰ ਮੁੜ ਗ੍ਰਿ*ਫ਼ਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਨਾਲ ਜੁੜੇ ਮਾਮਲੇ ਵਿੱਚ ਕੀਤੀ ਜਾਵੇਗੀ।

ਇਸ ਸਬੰਧ ਵਿੱਚ ਪੰਜਾਬ ਪੁਲਿਸ ਨੇ ਅਜਨਾਲਾ ਦੀ ਅਦਾਲਤ ਤੋਂ 23 ਅਪ੍ਰੈਲ ਲਈ ਪ੍ਰੋਡਕਸ਼ਨ ਵਾਰੰਟ ਵੀ ਹਾਸਲ ਕੀਤਾ ਹੈ। ਇਹ ਵਾਰੰਟ ਐਫਆਈਆਰ ਨੰਬਰ 39 ਦੇ ਤਹਿਤ ਲਿਆ ਗਿਆ ਹੈ, ਜਿਸ ਦੀ ਸੁਣਵਾਈ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਪਲਵਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ।

ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ, ਸੰਭਾਵਨਾ ਹੈ ਕਿ ਹਿਰਾਸਤ ਖਤਮ ਹੋਣ ਦੇ ਤੁਰੰਤ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿ*ਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਰਿਮਾਂਡ ਦੀ ਮੰਗ ਕਰੇਗੀ। ਇਸ ਤੋਂ ਬਾਅਦ ਕੇਸ ਦੀ ਅਗਲੀ ਕਾਰਵਾਈ ਸ਼ੁਰੂ ਹੋ ਸਕਦੀ ਹੈ।

ਯਾਦ ਰਹੇ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿ*ਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਰਵਰੀ 2023 ਵਿੱਚ ਉਸ ਦੇ ਸਮਰਥਕਾਂ ਨੇ ਅਜਨਾਲਾ ਵਿੱਚ ਪੁਲਿਸ ਬੈਰੀਕੇਡ ਤੋੜ ਕੇ ਇੱਕ ਸਾਥੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ ਸੀ।