ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ

32

ਫਾਜ਼ਿਲਕਾ 22 ਅਪ੍ਰੈਲ 2026 AJ DI Awaaj

Punjab Desk :  ਜ਼ਿਲ੍ਹਾ ਫਾਜ਼ਿਲਕਾ ਵਿੱਚ 3 ਮਈ, 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਬਿਜਲੀ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਐਮ.ਆਰ ਸਰਕਾਰੀ ਕਾਲਜ ਫਾਜ਼ਿਲਕਾ ਅਤੇ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖ਼ੇ ਹੋਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।