Punjab 24 Apr 2026 AJ DI Awaaj
Punjab Desk : ਗਰਮੀ ਵਿੱਚ ਸਕੂਲੀ ਬੱਚਿਆਂ ਲਈ ਰਾਹਤ ਦੀ ਖਬਰ ਆਈ ਹੈ। ਉੱਤਰੀ ਭਾਰਤ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੌਸਮ ਬਾਰੇ ਵੀ ਵਿਭਾਗ ਨੇ ਅਗਾਹ ਕੀਤਾ ਹੈ ਕਿ ਅਗਲੇ ਹਫ਼ਤੇ ਤੋਂ ਗਰਮੀ ਹੋਰ ਤੇਜ਼ ਹੋਵੇਗੀ ਅਤੇ ਪਾਰਾ ਕਾਫ਼ੀ ਉੱਚਾ ਚੜ੍ਹ ਸਕਦਾ ਹੈ। ਲੋਕਾਂ ਨੂੰ ਧੁੱਪ ਤੋਂ ਬਚਣ ਅਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਸ ਤਪਦੀ ਗਰਮੀ ਵਿੱਚ ਜਿੱਥੇ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦੀ ਉਡੀਕ ਕਰ ਰਹੇ ਹਨ, ਉੱਥੇ ਇੱਕ ਛੋਟੀ ਰਾਹਤ ਮਿਲੀ ਹੈ। ਪੰਜਾਬ ਵਿੱਚ 1 ਮਈ, ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਮਈ ਦਿਵਸ ਦੇ ਮੌਕੇ ‘ਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।












