ਕਾਰੋਬਾਰ ਬਿਊਰੋ ਵੱਲੋਂ 25 ਅਪ੍ਰੈਲ ਨੂੰ ਪਲੇਸਮੈਂਟ ਕੈਂਪ

32

ਫ਼ਰੀਦਕੋਟ, 24 ਅਪ੍ਰੈਲ 2026 AJ DI Awaaj

Punjab Desk :  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ 25 ਅਪ੍ਰੈਲ 2026 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਵਾਲੋਰਾ ਸੈਲੂਨ ਨੇੜੇ ਬੱਸ ਸਟੈਂਡ ਫਰੀਦਕੋਟ ਵਿਖੇ ਲਗਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ੍ਰੀਰਾਮ ਫਾਈਨਾਂਸ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੇ ਇੰਟਰਵਿਊ ਲਏ ਜਾਣਗੇ। ਕੰਪਨੀ ਵੱਲੋਂ ਪ੍ਰੋਡਕਟ ਐਕਜੀਕਿਊਟਵ ਅਤੇ ਕੁਲੈਕਸ਼ਨ ਐਕਜੀਕਿਊਟਵ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਮੀਦਵਾਰਾਂ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਕਿਸੇ ਵੀ ਵਿਸ਼ੇ ਵਿੱਚ ਨਿਰਧਾਰਤ ਕੀਤੀ ਗਈ ਹੈ। ਉਮੀਦਵਾਰ ਦੀ ਉਮਰ 18 ਤੋਂ 40 ਸਾਲ ਹੋਣੀ ਚਾਹੀਦੀ ਹੈ ਅਤੇ ਤਜ਼ਰਬਾ 0 ਤੋਂ 1 ਸਾਲ ਤੱਕ ਹੋ ਸਕਦਾ ਹੈ। ਚੁਣੇ ਗਏ ਉਮੀਦਵਾਰਾਂ ਨੂੰ ਲਗਭਗ 16,000 ਰੁਪਏ ਤਨਖਾਹ (ਯੋਗਤਾ ਅਨੁਸਾਰ) ਦਿੱਤੀ ਜਾਵੇਗੀ। ਕੰਮ ਕਰਨ ਦਾ ਸਥਾਨ ਫ਼ਰੀਦਕੋਟ ਹੀ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰ ਆਪਣੇ ਨਾਲ ਆਧਾਰ ਕਾਰਡ, ਪੈਨ ਕਾਰਡ, ਰੀਜ਼ਿਊਮੇ, ਪਾਸਪੋਰਟ ਸਾਈਜ਼ ਫੋਟੋ ਅਤੇ ਸਾਰੇ ਅਸਲ ਦਸਤਾਵੇਜ਼ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਲਿਆਉਣ।

ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਦਫ਼ਤਰੀ ਦਿਨਾਂ ਦੌਰਾਨ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com  ’ਤੇ ਰਜਿਸਟ੍ਰੇਸ਼ਨ ਕਰਵਾਉਣ। ਇਸਦੇ ਨਾਲ ਹੀ ਵਟਸਐਪ ਗਰੁੱਪਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਜੁੜ ਕੇ ਰੋਜ਼ਗਾਰ ਕੈਂਪਾਂ, ਸਵੈ-ਰੋਜ਼ਗਾਰ ਯੋਜਨਾਵਾਂ ਅਤੇ ਸਕਿੱਲ ਕੋਰਸਾਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ’ਤੇ ਸੰਪਰਕ ਕੀਤਾ ਜਾ ਸਕਦਾ ਹੈ।