ਡੇਅਰੀ ਉਦਮ ਸਿਖਲਾਈ ਕੋਰਸ ਮਿਤੀ 4 ਮਈ ਤੋਂ

43

ਗੁਰਦਾਸਪੁਰ, 28 ਅਪ੍ਰੈਲ 2026 AJ DI Awaaj

Punjab Desk : ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 04 ਮਈ ਤੋਂ 03 ਜੂਨ (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੇ ਘੱਟੋ ਘੱਟ 10 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਇਹ ਜਾਣਕਾਰੀ ਸ਼੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦਿੱਤੀ।

ਉਹਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ,ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।

ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ ਮਿਤੀ 30 ਅਪ੍ਰੈਲ ਤੱਕ ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।

ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਅਤੇ ਅਨੁਸੂਚਿਤ ਜਾਤੀ ਲਈ 4000 ਫੀਸ ਹੋਵੇਗੀ। ਵਧੇਰੇ ਜਾਣਕਾਰੀ ਲਈ ਫੌਨ ਨੰਬਰ 80548-00880, 75089-73471,78888-50893 ਅਤੇ 941776-6062 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।