Punjab 29 Apr 2026 AJ DI Awaaj
Punjab Desk : ਪੰਜਾਬ ਵਿੱਚ ਤੇਲ ਅਤੇ ਕੁਦਰਤੀ ਗੈਸ ਦੀ ਖੋਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਅਧੀਨ ਡਾਇਰੈਕਟੋਰੇਟ ਜਨਰਲ ਆਫ ਹਾਈਡ੍ਰੋਕਾਰਬਨ (DGH) ਅਤੇ ਆਇਲ ਇੰਡੀਆ ਲਿਮਿਟਡ (OIL) ਨੇ ਰਾਜ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਲਈ ਸਹਿਯੋਗ ਦੀ ਮੰਗ ਕੀਤੀ ਹੈ।
ਇਸ ਯੋਜਨਾ ਤਹਿਤ ਪੰਜਾਬ ਦੇ ਮੁਕਤਸਰ, ਬਠਿੰਡਾ, ਫਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਸਮੇਤ ਕੁਝ ਸਰਹੱਦੀ ਖੇਤਰਾਂ ਵਿੱਚ ਸਰਵੇਖਣ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਰਾਜਸਥਾਨ ਦੇ ਬਾਰਮੇਰ, ਸਾਂਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਯੋਜਨਾ ਤਹਿਤ ਪੰਜਾਬ ਦੇ ਮੁਕਤਸਰ, ਬਠਿੰਡਾ, ਫਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਸਮੇਤ ਕੁਝ ਸਰਹੱਦੀ ਖੇਤਰਾਂ ਵਿੱਚ ਸਰਵੇਖਣ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਰਾਜਸਥਾਨ ਦੇ ਬਾਰਮੇਰ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ।
ਇਹ ਪਹਲ ‘ਮਿਸ਼ਨ ਅਨਵੇਸ਼ਣ’ ਦੇ ਤਹਿਤ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਆਇਲ ਇੰਡੀਆ ਲਿਮਿਟਡ ਵੱਲੋਂ 2D ਸੀਸਮਿਕ ਸਰਵੇਖਣ ਕੀਤਾ ਜਾਵੇਗਾ। ਇਸ ਸਰਵੇਖਣ ਰਾਹੀਂ ਜ਼ਮੀਨ ਦੇ ਹੇਠਾਂ ਮੌਜੂਦ ਤੇਲ ਅਤੇ ਗੈਸ ਦੇ ਭੰਡਾਰਾਂ ਦਾ ਵਿਗਿਆਨਕ ਅਧਿਐਨ ਕੀਤਾ ਜਾਵੇਗਾ। ਲਗਭਗ 169 ਲਾਈਨ ਕਿਲੋਮੀਟਰ ਖੇਤਰ ਵਿੱਚ ਹੋਣ ਵਾਲਾ ਇਹ ਸਰਵੇਖਣ ਭੂ-ਵਿਗਿਆਨਕ ਡਾਟਾ ਇਕੱਠਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਨਾਲ ਪੰਜਾਬ ਦੇ ਆਰਥਿਕ ਵਿਕਾਸ ਨੂੰ ਨਵਾਂ ਦਿਸ਼ਾ ਮਿਲ ਸਕਦਾ ਹੈ। ਪਹਿਲਾਂ ਪੋਟਾਸ਼ ਦੀ ਸੰਭਾਵਨਾ ਦੇ ਮੁਲਾਂਕਣ ਤੋਂ ਬਾਅਦ ਹੁਣ ਇਹ ਨਵੀਂ ਪਹਿਲ ਰਾਜ ਵਿੱਚ ਊਰਜਾ ਸਰੋਤਾਂ ਦੀ ਖੋਜ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।














