ਫਾਜ਼ਿਲਕਾ 29 ਅਪ੍ਰੈਲ 2026 AJ DI Awaaj
Punjab Desk : ਜਿਲ੍ਹਾ ਰੋਜ਼ਗਾਰ ਅਫਸਰ ਫਾਜ਼ਿਲਕਾ ਸ੍ਰੀ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਮਿਤੀ 30 ਅਪ੍ਰੈਲ 2026 ਦਿਨ ਵੀਰਵਾਰ ਨੂੰ ਦਫਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਐਲ.ਆਈ.ਸੀ. ਅਤੇ ਅਜਾਇਲ ਹਰਬਲ ਕੰਪਨੀ ਸ਼ਮੂਲੀਅਤ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਲ ਆਈ ਸੀ ਕੰਪਨੀ ਵੱਲੋਂ ਲਗਭਗ 40 ਅਸਾਮੀਆਂ ਤੇ (ਲੜਕੀ ਅਤੇ ਲੜਕੇ) ਲਈ ਇੰਟਰਵਿਊ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਮੂਲੀਅਤ ਕਰਨ ਵਾਲੇ ਪ੍ਰਾਰਥੀ ਘੱਟੋ ਘੱਟ ਦਸਵੀਂ ਪਾਸ ਅਤੇ ਉਮਰ 20 ਤੋਂ 40 ਸਾਲ ਤੱਕ ਦਾ ਹੋਣਾ ਲਾਜਮੀ ਹੈ। ਪ੍ਰਾਰਥੀ ਦਾ ਕੰਮ ਕਰਨ ਦਾ ਸਥਾਨ ਵੀ ਫਾਜ਼ਿਲਕਾ ਹੀ ਹੋਵੇਗਾ।
ਇਸੇ ਤਰ੍ਹਾਂ ਅਜਾਇਲ ਫਿਊਚਰ ਵਿਚ ਸੇਲਜ ਐਕਸੀਕਿਉਟ ਵੱਲੋਂ 80 ਅਸਾਮੀਆਂ ਤੇ ਕੇਵਲ ਲੜਕੀਆਂ ਲਈ ਇੰਟਰਵਿਉ ਲਈ ਜਾਵੇਗੀ । ਇਸ ਅਸਾਮੀ ਲਈ ਯੋਗਤਾ ਘੱਟੋਂ ਘੱਟ 12ਵੀ ਪਾਸ ਜਾਂ ਇਸ ਤੋਂ ਵੱਧ ਅਤੇ ਉਮਰ 19 ਤੋਂ 28 ਸਾਲ ਦੀ ਹੋਣੀ ਲਾਜ਼ਮੀ ਹੈ। ਇਨ੍ਹਾਂ ਆਸਾਮੀਆਂ ਲਈ ਸ਼ਮੂਲੀਅਤ ਕਰਨ ਲਈ ਪ੍ਰਾਰਥੀ ਆਪਣਾ ਰਜਿਊਮ, ਪੜਾਈ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਤੇ ਇਨ੍ਹਾਂ ਦੀ ਇੱਕ ਫੋਟੋ ਕਾਪੀ ਨਾਲ ਲੈ ਕੇ ਆਉਣ।
ਵਧੇਰੇ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਤੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਏ, ਚੌਥੀ ਮੰਜ਼ਿਲ, 502 ਡੀ.ਸੀ. ਕੰਪਲੈਕਸ, ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ । ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060 22220, 98145 43684 ਅਤੇ 79861 15001 ਤੇ ਸੰਪਰਕ ਕਰ ਸਕਦੇ ਹਨ ।














