ਚੰਡੀਗੜ੍ਹ 12 May 2026 AJ DI Awaaj
Chandigarh Desk : ਸੰਜੀਵ ਅਰੋੜਾ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਤੋਂ ਬਾਅਦ ਮਾਮਲਾ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਬਾਅਦ ਵਿੱਚ ਮਿਲਿਆ ਰਿਮਾਂਡ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਨਹੀਂ ਸੀ। ਇਸ ਆਧਾਰ ‘ਤੇ ਉਨ੍ਹਾਂ ਨੇ ਅਦਾਲਤ ਕੋਲੋਂ ਰਾਹਤ ਦੀ ਮੰਗ ਕੀਤੀ ਹੈ।
ਸੂਤਰਾਂ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ ਤੱਕ ਹੋ ਸਕਦੀ ਹੈ। ਇਸ ਕਾਰਨ ਹੁਣ ਸਭ ਦੀ ਨਜ਼ਰ ਹਾਈਕੋਰਟ ਦੀ ਕਾਰਵਾਈ ‘ਤੇ ਟਿਕੀ ਹੋਈ ਹੈ। ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਅਦਾਲਤ ਦਾ ਫੈਸਲਾ ਇਸ ਕੇਸ ਦੀ ਅਗਲੀ ਦਿਸ਼ਾ ਨਿਰਧਾਰਤ ਕਰ ਸਕਦਾ ਹੈ।
ਦੂਜੇ ਪਾਸੇ, ਗ੍ਰਿ*ਫ਼ਤਾਰੀ ਤੋਂ ਬਾਅਦ ਹੀ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਸਨ। ਹੁਣ ਹਾਈਕੋਰਟ ਵਿੱਚ ਚੁਣੌਤੀ ਦੇਣ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ। ਲੋਕਾਂ ਵਿੱਚ ਇਹ ਜਾਣਨ ਦੀ ਉਤਸੁਕਤਾ ਹੈ ਕਿ ਕੀ ਅਦਾਲਤ ਵੱਲੋਂ ਸੰਜੀਵ ਅਰੋੜਾ ਨੂੰ ਤੁਰੰਤ ਰਾਹਤ ਮਿਲੇਗੀ ਜਾਂ ਜਾਂਚ ਏਜੰਸੀਆਂ ਦਾ ਪੱਖ ਮਜ਼ਬੂਤ ਰਹੇਗਾ।
ਸੁਣਵਾਈ ਦੌਰਾਨ ਦੋਵੇਂ ਪੱਖ ਆਪਣੀਆਂ ਦਲੀਲਾਂ ਅਦਾਲਤ ਸਾਹਮਣੇ ਰੱਖਣਗੇ। ਇਸ ਮਾਮਲੇ ‘ਤੇ ਸਿਰਫ਼ ਕਾਨੂੰਨੀ ਮਾਹਿਰਾਂ ਹੀ ਨਹੀਂ, ਸਗੋਂ ਸਿਆਸੀ ਵਰਗ ਦੀ ਵੀ ਨਜ਼ਰ ਟਿਕੀ ਹੋਈ ਹੈ। ਅੱਜ ਦੀ ਸੁਣਵਾਈ ਤੋਂ ਬਾਅਦ ਇਸ ਕੇਸ ਵਿੱਚ ਵੱਡਾ ਅਪਡੇਟ ਸਾਹਮਣੇ ਆ ਸਕਦਾ ਹੈ।











