ਚੰਡੀਗੜ੍ਹ 15 May 2026 AJ DI Awaaj
Chandigarh Desk : ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕਥਿਤ ‘ਡ*ਰੱਗ ਕੁਈਨ’ ਬਾਲਾ ਦੇ ਪੁੱਤਰ ਮਨੋਜ ਉਰਫ਼ ਮਨੋਜੀ ਨੂੰ ਗ੍ਰਿ*ਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋ*ਇਨ ਬਰਾਮਦ ਕੀਤੀ ਹੈ। ਮਨੋਜ ਸੈਕਟਰ 38-ਏ ਦਾ ਰਹਿਣ ਵਾਲਾ ਹੈ ਅਤੇ ਉਸ ਖ਼ਿਲਾਫ਼ ਸੈਕਟਰ-39 ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਮਨੋਜ ਨੂੰ ਸੈਕਟਰ 38-ਏ ਦੇ ਸ਼ਾਂਸ਼ੀ ਮੁਹੱਲੇ ਵਿੱਚ ਸਥਿਤ ਸਟੈਪ-ਬਾਈ-ਸਟੈਪ ਸਕੂਲ ਨੇੜੇ ਇੱਕ ਪਾਰਕ ਤੋਂ ਸ਼ੱਕੀ ਹਾਲਾਤਾਂ ਵਿੱਚ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ ਹੈ*ਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਸ ਕੋਲ ਨ*ਸ਼ੀਲੇ ਪਦਾਰਥ ਰੱਖਣ ਲਈ ਕੋਈ ਲਾਇਸੈਂਸ ਜਾਂ ਕਾਨੂੰਨੀ ਮਨਜ਼ੂਰੀ ਨਹੀਂ ਸੀ।
ਮਨੋਜ ਦੀ ਮਾਂ ਬਾਲਾ ਪਹਿਲਾਂ ਹੀ ਨ*ਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਬੁੜੈਲ ਮਾਡਲ ਜੇਲ੍ਹ ਵਿੱਚ ਬੰਦ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੋਜ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕੇਸ ਦਰਜ ਹੋਏ ਸਨ ਅਤੇ ਅਦਾਲਤ ਵੱਲੋਂ ਉਸਨੂੰ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ।
ਪੁਲਿਸ ਰਿਕਾਰਡ ਮੁਤਾਬਕ 2016 ਵਿੱਚ ਸੈਕਟਰ-39 ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ 2019 ਵਿੱਚ ਹੈ*ਰੋਇਨ ਤਸਕਰੀ ਦੇ ਮਾਮਲੇ ਵਿੱਚ ਉਸਨੂੰ ਸਜ਼ਾ ਅਤੇ ਜੁਰਮਾਨਾ ਵੀ ਹੋ ਚੁੱਕਾ ਹੈ। ਉਸ ਖ਼ਿਲਾਫ਼ ਕੋਵਿਡ-19 ਨਿਯਮਾਂ ਦੀ ਉਲੰਘਣਾ ਦਾ ਕੇਸ ਵੀ ਦਰਜ ਹੈ।
ਗ੍ਰਿਫ਼*ਤਾਰੀ ਤੋਂ ਬਾਅਦ ਮਨੋਜ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਿਸ ਹੁਣ ਉਸ ਨੈੱਟਵਰਕ ਦੀ ਜਾਂਚ ਕਰ ਰਹੀ ਹੈ, ਜਿਸ ਰਾਹੀਂ ਸ਼ਹਿਰ ਵਿੱਚ ਹੈ*ਰੋਇਨ ਦੀ ਸਪਲਾਈ ਕੀਤੀ ਜਾ ਰਹੀ ਸੀ।














