Punjab 18 May 2026 AJ DI Awaaj
Punjab Desk : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ ਦੇ ਨੇਤਾ Deepak Singla ਨੂੰ ਕਥਿਤ ਬੈਂਕ ਲੋਨ ਧੋਖਾ*ਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿ*ਫ਼ਤਾਰ ਕੀਤਾ ਹੈ। ਸੋਮਵਾਰ ਸਵੇਰੇ ਈਡੀ ਵੱਲੋਂ ਸਿੰਗਲਾ ਅਤੇ ਉਨ੍ਹਾਂ ਨਾਲ ਜੁੜੇ ਕਈ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ।
ਜਾਂਚ ਏਜੰਸੀ ਵੱਲੋਂ ਕਥਿਤ ਵਿੱਤੀ ਬੇਨਿਯਮੀਆਂ ਅਤੇ ਸ਼ੱਕੀ ਬੈਂਕ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਛਾ*ਪੇਮਾਰੀ ਦੌਰਾਨ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਡਿਜੀਟਲ ਰਿਕਾਰਡ ਵੀ ਜ਼ਬਤ ਕੀਤੇ ਗਏ ਹਨ। ਹਾਲਾਂਕਿ, ਈਡੀ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵਿਸਤ੍ਰਿਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ।
ਇਸ ਕਾਰਵਾਈ ਉਤੇ ਪ੍ਰਤੀਕਿਰਿਆ ਦਿੰਦਿਆਂ Atishi ਨੇ ਦੋਸ਼ ਲਗਾਇਆ ਕਿ ਗੋਆ ਵਿੱਚ ‘ਆਪ’ ਦੀ ਵਧਦੀ ਲੋਕਪ੍ਰਿਅਤਾ ਕਾਰਨ ਪਾਰਟੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਵਲੰਟੀਅਰਾਂ ਨੂੰ ਡਰਾਉਣ ਅਤੇ ਸੰਗਠਨ ਨਾਲ ਜੁੜਿਆ ਡਾਟਾ ਹਾਸਲ ਕਰਨ ਦੀ ਕੋਸ਼ਿਸ਼ ਹੈ।
ਦੀਪਕ ਸਿੰਗਲਾ ਪਹਿਲਾਂ ਵੀ ਵਿਸ਼ਵਾਸ ਨਗਰ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ 2024 ਵਿੱਚ ਵੀ ਈਡੀ ਨੇ ਉਨ੍ਹਾਂ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਸੀ।
ਇਸ ਦੇ ਨਾਲ ਹੀ ਈਡੀ ਨੇ ਕਰੀਬ 180 ਕਰੋੜ ਰੁਪਏ ਦੇ ਕਥਿਤ ਨਿਵੇਸ਼ ਘੁਟਾਲੇ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਵੀ ਦਿੱਲੀ ਦੇ ਸੁਭਾਸ਼ ਨਗਰ ਵਿੱਚ ਛਾ*ਪੇਮਾਰੀ ਕੀਤੀ ਹੈ। ਏਜੰਸੀ ਵੱਲੋਂ ਮਾਮਲੇ ਵਿੱਚ ਪੈਸੇ ਦੇ ਲੈਣ-ਦੇਣ ਅਤੇ ਧੋ*ਖਾਧੜੀ ਦੇ ਸਬੂਤਾਂ ਦੀ ਜਾਂਚ ਜਾਰੀ ਹੈ।














