ਹਰਿਆਣਾ 19 May AJ DI Awaaj
National Desk : ਸਿਹਤ ਵਿਭਾਗ ਨੇ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਹੈ। ਵਿਭਾਗ ਵੱਲੋਂ ਤਿੰਨ ਸੀਨੀਅਰ ਮੈਡੀਕਲ ਅਫਸਰਾਂ ਅਤੇ ਇੱਕ ਮੈਡੀਕਲ ਅਫਸਰ ਨੂੰ ਤੁਰੰਤ ਪ੍ਰਭਾਵ ਨਾਲ ਸਸ*ਪੈਂਡ ਕਰ ਦਿੱਤਾ ਗਿਆ ਹੈ। ਇਹ ਹੁਕਮ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੱਲੋਂ ਜਾਰੀ ਕੀਤੇ ਗਏ ਹਨ।
ਰਿਪੋਰਟਾਂ ਮੁਤਾਬਕ ਇਹ ਕਾਰਵਾਈ ਲਿੰਗ ਅਨੁਪਾਤ ਸੁਧਾਰਨ ਲਈ ਬਣਾਈਆਂ ਗਈਆਂ ਯੋਜਨਾਵਾਂ ਦੀ ਢੰਗ ਨਾਲ ਨਿਗਰਾਨੀ ਅਤੇ ਲਾਗੂ ਕਰਨ ਵਿੱਚ ਨਾਕਾਮ ਰਹਿਣ ਕਾਰਨ ਕੀਤੀ ਗਈ ਹੈ। ਹਰਿਆਣਾ ਵਿੱਚ ਹਾਲ ਹੀ ਦੌਰਾਨ ਲਿੰਗ ਅਨੁਪਾਤ ਵਿੱਚ ਆਈ ਕਮੀ ਨੂੰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ।
ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਐਸਐਮਓ ਡਾ. ਟੀਨਾ ਆਨੰਦ, ਐਸਐਮਓ ਵਿਜੇ ਪਰਮਾਰ, ਐਸਐਮਓ ਸਤਪਾਲ ਅਤੇ ਮੈਡੀਕਲ ਅਫਸਰ ਪ੍ਰਭਾ ਸ਼ਾਮਲ ਹਨ।
ਅਧਿਕਾਰਤ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਕਾਰਗੁਜ਼ਾਰੀ ਸੰਤੋਸ਼ਜਨਕ ਨਹੀਂ ਸੀ ਅਤੇ ਲਿੰਗ ਅਨੁਪਾਤ ਸੁਧਾਰ ਨਾਲ ਸੰਬੰਧਤ ਮੁਹਿੰਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕਰਨ ਵਿੱਚ ਕਮਜ਼ੋਰੀਆਂ ਸਾਹਮਣੇ ਆਈਆਂ ਹਨ। ਸਰਕਾਰ ਨੇ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੈਅ ਕਰਦਿਆਂ ਸਖ਼ਤ ਕਦਮ ਚੁੱਕੇ ਹਨ।














