ਧੂਰੀ, 24 ਮਈ 2026 Aj Di Awaaj
Punjab Desk: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਧੂਰੀ ਸ਼ਹਿਰ ਦੇ ਵਾਰਡ ਨੰਬਰ 17 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿੱਲਾ ਸਿੰਘ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਡੋਰ-ਟੂ-ਡੋਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਹੀ ਲੋਕਾਂ ਦਾ ਭਰੋਸਾ ਜਿੱਤਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਧੂਰੀ ਵਿੱਚ ਹੋਏ ਵਿਕਾਸ ਨੇ ਇਲਾਕੇ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਲੋਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦਾ ਸਮਰਥਨ ਕਰ ਰਹੇ ਹਨ।
ਚੇਅਰਮੈਨ ਢਿੱਲੋਂ ਨੇ ਕਿਹਾ ਕਿ ਵਾਰਡ ਨੰਬਰ 17 ਦੇ ਲੋਕ ਬਿੱਲਾ ਸਿੰਘ ਨੂੰ ਭਾਰੀ ਮਤਾਂ ਨਾਲ ਜਿੱਤਾਉਣਗੇ ਅਤੇ ਨਗਰ ਕੌਂਸਲ ਵਿੱਚ ਭੇਜਣਗੇ, ਤਾਂ ਜੋ ਇਲਾਕੇ ਦਾ ਹੋਰ ਵੀ ਤੇਜ਼ੀ ਨਾਲ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਵਿਕਾਸ ਦੇ ਮੁੱਦੇ ‘ਤੇ ਵੋਟ ਪਾਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇਣਗੇ।
ਇਸ ਮੌਕੇ ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ “ਝਾੜੂ” ਚੋਣ ਨਿਸ਼ਾਨ ਨੂੰ ਜਿੱਤਾਉਣ ਅਤੇ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।













