ਡਰੇਨ ਤੇ ਪੁੱਲ ਬਣਾਉਣ ਦੀ ਕਰਵਾਈ ਸ਼ੁਰੂਆਤ

30

ਲਹਿਰਾਗਾਗਾ,  26 ਮਈ 2026 AJ DI Awaaj

Punjab Desk :  ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਸਿਆਸੀ ਰੁਝੇਵਿਆਂ ਦੇ ਚੱਲਦੇ ਉਨ੍ਹਾਂ ਦੇ ਛੋਟੇ ਭਰਾ ਇੰਜੀਨੀਅਰ ਨਰਿੰਦਰ ਗੋਇਲ ਅਤੇ ਭਰਜਾਈ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਵੱਲੋਂ ਅੱਜ ਪਿੰਡ ਖੰਡੇਬਾਦ ਵਿਖੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਇਧਰ ਉਧਰ ਜਾਣ ਦੀ ਮੁਸ਼ਕਿਲ ਨੂੰ ਹੱਲ ਕਰਦਿਆਂ ਖੇਤਾਂ ਵਿਚਕਾਰੋਂ ਗੁਜਰਦੀ ਡਰੇਨ ਤੇ ਲੱਖਾਂ ਰੁਪਏ ਦੀ ਲਾਗਤ ਨਾਲ ਪੁੱਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀ,ਵਿਭਾਗ ਦੇ ਅਧਿਕਾਰੀ ਅਤੇ ਪਾਰਟੀ ਵਲੰਟੀਅਰ ਹਾਜ਼ਰ ਸਨ।
ਕਿਸਾਨਾਂ ਤੇ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਇੰਜੀਨੀਅਰ ਨਰਿੰਦਰ ਗੋਇਲ ਅਤੇ ਸ਼੍ਰੀਮਤੀ ਕਾਂਤਾ ਗੋਇਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਅੰਡਰਗਰਾਉਂਡ ਪਾਈਪ ਲਾਈਨ ਵਿਛਾ ਕੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹੈ ,ਉੱਥੇ ਹੀ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ, ਕਿਸਾਨਾਂ ਲਈ ਡਰੇਨਾਂ ਤੇ ਪੁੱਲ ਬਣਾਏ ਜਾ ਰਹੇ ਹਨ।
ਲਹਿਰਾ ਹਲਕੇ ਦੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਗੋਇਲ ਦੰਪਤੀ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਜਿੱਥੇ ਲਹਿਰਾਗਾਗਾ ਵਿਖੇ ਪੰਜ ਮੰਜ਼ਿਲਾਂ ਲੜਕੀਆਂ ਦੇ ਸਕੂਲ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਉੱਥੇ ਹੀ ਬਿਜਲੀ ਦਫਤਰ ਵੀ ਨਵਾਂ ਬਣਾਇਆ ਜਾ ਰਿਹਾ ਹੈ, ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਬਣਾਉਣਾ ਅਤੇ ਦਰਜਨਾਂ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਵੀ ਇਤਿਹਾਸਿਕ ਕੰਮ ਹਨ ,ਪਿੰਡ ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਿੰਮ ਲਗਾਏ ਜਾ ਰਹੇ ਹਨ।
ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਦੇ ਚਲਦੇ ਜਿੱਥੇ ਹਲਕੇ ਦੇ ਵਿਚ ਦਰਜਨਾ ਆਮ ਆਦਮੀ  ਕਲੀਨਿਕ ਖੋਲੇ ਗਏ ਹਨ, ਉੱਥੇ ਹੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਜਿਦੇ ਚਲਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਸੂਬਾ ਪੱਧਰ ਤੇ ਮੈਰਿਟ ਵਿੱਚ ਆ ਰਹੇ ਹਨ। ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਨ ਵਾਲੇ ਬੱਚਿਆਂ ਦਾ ਭਵਿੱਖ ਉਜਵਲ ਹੋ ਗਿਆ ਹੈ। ਉਹਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਜਿਸ ਤੇ ਚਲਦੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਤਿਹਾਸਿਕ ਜਿੱਤ ਪ੍ਰਾਪਤ ਕਰਕੇ ਦੁਬਾਰਾ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਖੁਸ਼ਹਾਲ ਸੂਬਾ ਬਣਾਏਗੀ।
ਇਸ ਮੌਕੇ ਬਲਾਕ ਪ੍ਰਧਾਨ ਅਤੇ  ਜਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ, ਸਿੰਦਰਪਾਲ ਸਿੰਘ ਖੰਡੇਬਾਦ, ਦਲਵਿੰਦਰ ਸਿੰਘ  ਧਾਲੀਵਾਲ, ਕੁਲਵਿੰਦਰ ਸਿੰਘ ਧਾਲੀਵਾਲ ਖੰਡੇਬਾਦ, ਅੰਮ੍ਰਿਤ ਪਾਲ ਕੌਰ ਵਾਈਸ ਚੇਅਰਮੈਨ ਬਲਾਕ ਸੰਮਤੀ ਲਹਿਰਾ ਬਲਾਕ, ਸੁਖਪਾਲ ਸਿੰਘ, ਸਾਬਕਾ ਸਰਪੰਚ ਸੁਖਵੰਤ ਸਿੰਘ ਖੰਡੇਬਾਦ, ਬਿੱਟੂ ਸਿੰਘ ਤੋ ੲੀਲਾਵਾ  ਪਿੰਡ ਨਿਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਵੀ ਸੁਣਿਆ।