ਕੈਨੇਡਾ ਵਿੱਚ ਜਬਰਦਸਤੀ ਗਿ*ਰੋਹ ਦਾ ਪਰਦਾਫਾਸ਼, 17 ਪੰਜਾਬੀ ਨੌਜਵਾਨ ਗ੍ਰਿ*ਫ਼ਤਾਰ

26

International : 27 May 2026 AJ DI Awaaj

International Desk :  ਕੈਨੇਡਾ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ, ਖ਼ਾਸ ਕਰਕੇ ਪੰਜਾਬੀ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਵੱਡੇ ਜਬਰਦਸਤੀ ਅਤੇ ਹਿੰ*ਸਕ ਅਪਰਾਧੀ ਗਿ*ਰੋਹ ਦਾ ਪਰਦਾਫਾਸ਼ ਹੋਇਆ ਹੈ। ਪੀਲ ਰੀਜਨਲ ਪੁਲਿਸ ਨੇ ਇਸ ਮਾਮਲੇ ਵਿੱਚ 17 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼*ਤਾਰ ਕੀਤਾ ਹੈ। ਗ੍ਰਿ*ਫ਼ਤਾਰ ਕੀਤੇ ਗਏ ਕੁਝ ਵਿਅਕਤੀਆਂ ’ਤੇ ਹੁਣ ਕੈਨੇਡਾ ਤੋਂ ਦੇਸ਼ ਨਿਕਾਲੇ ਦੀ ਤਲਵਾਰ ਵੀ ਲਟਕ ਰਹੀ ਹੈ।

ਪੁਲਿਸ ਅਨੁਸਾਰ, ਇਹ ਗਿ*ਰੋਹ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਰੈਸਟੋਰੈਂਟ ਮਾਲਕਾਂ, ਟਰੱਕਿੰਗ ਕੰਪਨੀਆਂ ਅਤੇ ਹੋਰ ਕਾਰੋਬਾਰੀਆਂ ਨੂੰ ਧ*ਮਕਾ ਕੇ ਉਨ੍ਹਾਂ ਤੋਂ ਪੈਸੇ ਵਸੂਲਦਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ “ਫੋਰ ਬ੍ਰਦਰਜ਼” ਨਾਮਕ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ ਹੋਏ ਸਨ। ਇਹ ਨੈੱਟਵਰਕ ਬ੍ਰੈਂਪਟਨ, ਮਿਸੀਸਾਗਾ, ਕੈਲੇਡਨ ਅਤੇ ਬ੍ਰਿਟਿਸ਼ ਕੋਲੰਬੀਆ ਦੇ ਕਈ ਹਿੱਸਿਆਂ ਵਿੱਚ ਸਰਗਰਮ ਸੀ ਅਤੇ ਇਸਦੇ ਸੰਪਰਕ ਅਮਰੀਕਾ ਦੇ ਕੈਲੀਫੋਰਨੀਆ ਤੱਕ ਫੈਲੇ ਹੋਏ ਸਨ।

ਪੁਲਿਸ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਜਬਰਦਸਤੀ ਦੀ ਰਕਮ ਦੇਣ ਤੋਂ ਇਨਕਾਰ ਕੀਤਾ, ਉਨ੍ਹਾਂ ’ਤੇ ਹਿੰ*ਸਕ ਹਮਲੇ ਕੀਤੇ ਗਏ। ਜਾਂਚ ਵਿੱਚ ਗਿਰੋਹ ਨੂੰ 24 ਘਟਨਾਵਾਂ ਨਾਲ ਜੋੜਿਆ ਗਿਆ ਹੈ, ਜਿਨ੍ਹਾਂ ਵਿੱਚ 16 ਹਿੰ*ਸਕ ਅਪ*ਰਾਧ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ, ਇਨ੍ਹਾਂ ਘਟਨਾਵਾਂ ਦੌਰਾਨ ਘੱਟੋ-ਘੱਟ 324 ਰਾਉਂਡ ਫਾ*ਇ*ਰਿੰਗ ਕੀਤੀ ਗਈ।

ਇੱਕ ਮਾਮਲੇ ਵਿੱਚ ਕੈਲੇਡਨ ਵਿੱਚ ਇੱਕ ਘਰ ’ਤੇ ਗੋ*ਲੀਬਾਰੀ ਅਤੇ ਅੱਗਜ਼ਨੀ ਕੀਤੀ ਗਈ, ਜਿਸ ਤੋਂ ਕੁਝ ਮਿੰਟਾਂ ਬਾਅਦ ਬ੍ਰੈਂਪਟਨ ਦੀ ਇੱਕ ਵਪਾਰਕ ਇਮਾਰਤ ’ਤੇ ਵੀ ਗੋ*ਲੀਆਂ ਚਲਾਈਆਂ ਗਈਆਂ। ਪੁਲਿਸ ਅਧਿਕਾਰੀ ਨਿਸ਼ਾਨ ਦੁਰਈਅੱਪਾ ਨੇ ਕਿਹਾ ਕਿ ਜਬਰਦਸਤੀ ਹੁਣ ਸਿਰਫ਼ ਸਥਾਨਕ ਸਮੱਸਿਆ ਨਹੀਂ ਰਹੀ, ਸਗੋਂ ਇਹ ਅੰਤਰਰਾਸ਼ਟਰੀ ਪੱਧਰ ਤੱਕ ਫੈਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪ*ਰਾਧਾਂ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਅਤੇ ਜਾਂਚ ਏਜੰਸੀਆਂ ਵਿਚਕਾਰ ਸਹਿਯੋਗ ਬਹੁਤ ਜ਼ਰੂਰੀ ਹੈ।

ਜਾਂਚ ਦੌਰਾਨ ਪੁਲਿਸ ਨੇ ਛੇ ਹਥਿ*ਆਰ, ਨ*ਸ਼ੀਲੇ ਪਦਾਰਥ, ਮੋਬਾਈਲ ਫੋਨ, ਸਿਮ ਕਾਰਡ ਅਤੇ ਜਾਅਲੀ ਪਛਾਣ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ ਕੁੱਲ 106 ਅਪ*ਰਾਧਿਕ ਦੋਸ਼ ਲਗਾਏ ਗਏ ਹਨ।

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਛੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਕੁਝ ਗ੍ਰਿ*ਫ਼ਤਾਰ ਮੁਲਜ਼ਮਾਂ ਨੂੰ ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਹਾਲਾਂਕਿ, ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਜੇ ਤੱਕ ਕਿਸੇ ਵੀ ਮੁਲ*ਜ਼ਮ ਦਾ ਦੋਸ਼ ਅਦਾਲਤ ਵਿੱਚ ਸਾਬਤ ਨਹੀਂ ਹੋਇਆ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਗ੍ਰਿ*ਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚ ਇਕਬਾਲ ਸਿੰਘ ਭਾਗਰੀਆ, ਆਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਜਸ਼ਨਬੀਰ ਸਿੰਘ, ਦਿਲਾਵਰਪ੍ਰੀਤ ਸਿੰਘ, ਮਨਦੀਪ ਸਿੰਘ, ਪ੍ਰਭਦੀਪ ਸੋਹਲ, ਪ੍ਰਤਾਪਬੀਰ ਘੁੰਮਣ, ਅਜੈਦੀਪ ਸਿੰਘ, ਨਵਰੂਪ ਸਿੰਘ, ਰਾਜਨ ਸਿੰਘ, ਅੰਮ੍ਰਿਤਜੋਤ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਅਤੇ ਗੌਤਮ ਸ਼ਾਮਲ ਹਨ।