ਲੁਧਿਆਣਾ 28 May 2026 AJ DI Awaaj
Punjab Desk : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼**ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਵਿੱਚ ਤਾਇਨਾਤ ਏਐਸਆਈ ਹਰਦੀਪ ਸਿੰਘ ਨੂੰ 14 ਹਜ਼ਾਰ ਰੁਪਏ ਰਿਸ਼*ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿ*ਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਰਾਮ ਈਸ਼ਵਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ 22 ਸਾਲਾ ਧੀ ਸਰਕਾਰੀ ਆਈਟੀਆਈ ਤੋਂ ਰਿਜ਼ਲਟ ਲੈਣ ਗਈ ਸੀ ਪਰ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਉਸਨੇ ਪੁਲਿਸ ਥਾਣੇ ਵਿੱਚ ਧੀ ਦੇ ਲਾ*ਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ।
ਦੋਸ਼ ਹੈ ਕਿ ਏਐਸਆਈ ਹਰਦੀਪ ਸਿੰਘ ਨੇ ਕੇਸ ਵਿੱਚ ਕਾਰਵਾਈ ਕਰਨ ਅਤੇ ਐਫਆਈਆਰ ਦੀ ਕਾਪੀ ਦੇਣ ਲਈ 20 ਹਜ਼ਾਰ ਰੁਪਏ ਰਿਸ਼ਵਤ ਮੰਗੀ। ਮੁਲਜ਼ਮ ਨੇ ਪਹਿਲਾਂ ਹੀ 6 ਹਜ਼ਾਰ ਰੁਪਏ ਲੈ ਲਏ ਸਨ ਅਤੇ ਬਾਕੀ 14 ਹਜ਼ਾਰ ਰੁਪਏ ਲਈ ਸ਼ਿਕਾਇਤਕਰਤਾ ‘ਤੇ ਦਬਾਅ ਬਣਾਇਆ ਜਾ ਰਿਹਾ ਸੀ।
ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਪੀੜਤ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਮਗਰੋਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਨੂੰ 14 ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਭ੍ਰਿਸ਼*ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।














