ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਮੂਸਾ ਪਿੰਡ ਵਿੱਚ ਬਣਿਆ ਖੇਡ ਸਟੇਡੀਅਮ

37

Mansa 28 May 2026 AJ DI Awaaj

Punjab Desk :   ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਮੌਕੇ ਪਿੰਡ ਮੂਸਾ ਵਿੱਚ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਪਰਿਵਾਰ ਵੱਲੋਂ ਸਮਾਗਮ ਕਰਵਾਇਆ ਗਿਆ, ਜਦਕਿ ਪਿੰਡ ਪੰਚਾਇਤ ਨੇ ਨੌਜਵਾਨਾਂ ਲਈ ਵੱਡਾ ਤੋਹਫਾ ਦਿੰਦਿਆਂ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਖੇਡ ਸਟੇਡੀਅਮ ਸਮਰਪਿਤ ਕੀਤਾ।

ਸਟੇਡੀਅਮ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਨਵਾਲੀ ਨੇ ਸਾਂਝੇ ਤੌਰ ‘ਤੇ ਕੀਤਾ। ਪਿੰਡ ਪੰਚਾਇਤ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਬਰਸੀ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਅਤੇ ਇਲਾਕਾ ਵਾਸੀ ਪਹੁੰਚੇ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮ*ਕੀਆਂ ਮਿਲ ਰਹੀਆਂ ਹਨ, ਪਰ ਪੁਲਿਸ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਬੈਠੇ ਗੈਂ*ਗ*ਸਟਰ ਖੁੱਲ੍ਹੇਆਮ ਧ*ਮਕੀਆਂ ਦੇ ਰਹੇ ਹਨ ਅਤੇ ਪੰਜਾਬ ਵਿੱਚ ਖੌਫ਼ ਦਾ ਮਾਹੌਲ ਬਣਿਆ ਹੋਇਆ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਦੇ ਦਿਲਾਂ ਵਿੱਚ ਸਿੱਧੂ ਲਈ ਪਿਆਰ ਅੱਜ ਵੀ ਕਾਇਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਵੀ ਸਿਆਸੀ ਦਬਾਅ ਜਾਂ ਸਮਝੌਤੇ ਅੱਗੇ ਨਹੀਂ ਝੁਕਣਗੇ ਅਤੇ ਆਪਣੇ ਪੁੱਤ ਦੀ ਇੱਜ਼ਤ ਨਾਲ ਕਦੇ ਸਮਝੌਤਾ ਨਹੀਂ ਕਰਨਗੇ।

ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਕਿਹਾ ਕਿ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਪੰਜਾਬ ਵਿੱਚ ਗੈਂ*ਗਸਟਰਾਂ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ।