ਨਵਾਂਸ਼ਹਿਰ: 02 June 2026 AJ DI Awaaj
Punjab Desk : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਰੌਬੀ ਕੰਗ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਨਵਾਂ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਰੌਬੀ ਕੰਗ ਨੂੰ ਇਹ ਜ਼ਿੰਮੇਵਾਰੀ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੌਂਪੀ ਗਈ ਹੈ।
ਇਸ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰੌਬੀ ਕੰਗ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗੀ ਅਤੇ ਆਪਣਾ ਆਧਾਰ ਵਧਾਏਗੀ।














