ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਡਰਾਅ ਕੱਢੇ

25

ਤਰਨ ਤਾਰਨ, 2 ਜੂਨ 2026 AJ DI Awaaj

Punjab Desk :   ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਅੱਜ ਸੀ.ਆਰ.ਐਮ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਡਰਾਅ ਕੱਢੇ ਗਏ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਵਿਅਕਤੀਗਤ ਕਿਸਾਨ ਕੈਟਾਗਰੀ ਅਧੀਨ ਪ੍ਰਾਪਤ ਹੋਈਆਂ ਸਾਰੀਆਂ 811 ਜਨਰਲ ਅਤੇ ਐਸ. ਸੀ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਸੰਗਠਨਾਂ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਾਹੁਲ ਨੇ ਮਟਿੰਗ ਵਿੱਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਮਸ਼ੀਨਰੀ ਦੀ ਖ਼ਰੀਦ ਕਰ ਲਈ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਸੀਜ਼ਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਫੋਟੋ ਕੈਪਸ਼ਨ :
-ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਡਰਾਅ ਕੱਢੇ ਜਾਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਹੋਰ ਅਧਿਕਾਰੀ।