ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫਤ ਤਿਆਰੀ ਲਈ ਕੈਂਪ

47

ਫਾਜਿਲਕਾ 3 ਜੂਨ 2026 AJ DI Awaaj

Punjab Desk :  ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਗਾਰ ਬਿਊਰੋ ਫਾਜਿਲਕਾ ਦੇ ਨੁਮਾਇੰਦੇ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਵਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ। ਫਾਜਿਲਕਾ, ਫਿਰੋਜ਼ਪੁਰ,  ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜਿਲ੍ਹਿਆਂ ਦੇ ਯੁਵਕਾਂ ਦੀ ਫਿਜੀਕਲ ਟੈਸਟ ਦੀ ਟ੍ਰੇਨਿੰਗ ਮਿਤੀ : 08 ਜੂਨ 2026 ਤੋਂ ਸੁਰੂ ਕੀਤੀ ਜਾ ਰਹੀ ਹੈ । ਫਿਜੀਕਲ ਟੈਸਟ ਦੀ ਟ੍ਰੇਨਿੰਗ ਸੀ-ਪਾਈਟ ਦੇ ਤਾਜਰਬੇਕਾਰ ਸਟਾਫ ਅਤੇ ਫੌਜ਼ ਦੇ ਤਾਜਰਬੇਕਾਰ ਸਟਾਫ ਵੱਲੋਂ ਕਰਵਾਈ ਜਾਵੇਗੀ । ਅਗਨੀ ਵੀਰ ਆਰਮੀ ਭਰਤੀ ਰੈਲੀ ਮਿਤੀ : 18 ਅਗਸਤ 2026 ਤੋਂ ਸ਼ੁਰੂ ਹੋ ਰਹੀ ਹੈ । ਇਸ ਲਈ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ਕਿਉਂਕਿ ਫਿਜੀਕਲ੍ਹ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ ।

ਯੁਵਕ ਸਵੇਰੇ 09:00 ਵਜੇ ਤੋਂ 11:30ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।  ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ