ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ 5 ਜੂਨ ਨੂੰ ਮਾਲੇਰਕੋਟਲਾ ਦੌਰੇ ’ਤੇ

38

ਮਾਲੇਰਕੋਟਲਾ, 04 ਜੂਨ 2026 AJ DI Awaaj

Punjab Desk : ਪੰਜਾਬ ਰਾਜ ਪਿਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ 05 ਜੂਨ 2026 ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਦੌਰੇ ’ਤੇ ਆ ਰਹੇ ਹਨ। ਆਪਣੇ ਦੌਰੇ ਦੌਰਾਨ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕਾਰਜ ਸਾਧਕ ਅਫ਼ਸਰ, ਮਿਊਂਸੀਪਲ ਕਮੇਟੀ ਮਾਲੇਰਕੋਟਲਾ ਦੇ ਦਫ਼ਤਰ ਸਥਿਤ ਮੀਟਿੰਗ ਹਾਲ ਵਿਖੇ ਮੀਟਿੰਗ ਕਰਕੇ ਪਿਛੜੀਆਂ ਸ਼੍ਰੇਣੀਆਂ ਦੇ ਕਲਿਆਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

ਪਿਛੜੀਆਂ ਸ਼੍ਰੇਣੀਆਂ  ਕਮਿਸ਼ਨ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਚੇਅਰਮੈਨ ਮਲਕੀਤ ਥਿੰਦ ਦਾ ਇਹ ਦੌਰਾ ਪਿਛੜੇ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਓ.ਬੀ.ਸੀ. ਐਸੋਸੀਏਸ਼ਨਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਓ.ਬੀ.ਸੀ. ਭਾਈਚਾਰੇ ਨੂੰ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ, ਭਲਾਈ ਸਕੀਮਾਂ ਦੀ ਪਹੁੰਚ, ਸਰਕਾਰੀ ਸਹੂਲਤਾਂ ਦੀ ਉਪਲਬਧਤਾ ਅਤੇ ਹੋਰ ਜ਼ਮੀਨੀ ਪੱਧਰ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।

ਚੇਅਰਮੈਨ ਮਲਕੀਤ ਥਿੰਦ 05 ਜੂਨ ਨੂੰ ਸਵੇਰੇ 11:00 ਵਜੇ ਕਾਰਜ ਸਾਧਕ ਅਫ਼ਸਰ, ਮਿਊਂਸੀਪਲ ਕਮੇਟੀ ਮਾਲੇਰਕੋਟਲਾ ਦੇ ਦਫ਼ਤਰ ਸਥਿਤ ਮੀਟਿੰਗ ਹਾਲ ਵਿੱਚ ਪਹੁੰਚਣਗੇ, ਜਿੱਥੇ ਉਹ ਅਧਿਕਾਰੀਆਂ ਅਤੇ ਓ.ਬੀ.ਸੀ. ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।