ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

17

ਮਾਨਸਾ, 04 ਜੂਨ 2026 AJ DI Awaaj

Punjab Desk :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ ਅੱਜ 05 ਜੂਨ 2026 ਦਿਨ ਸ਼ੁੱਕਰਵਾਰ ਨੂੰ ”ਮੁਥੂਟ ਮਾਈਕਰੋਫਿਨ ਲਿਮਟਡ” ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ, ਪ੍ਰਾਰਥੀ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਵੈਲਿਡ ਡਰਾਇਵਿੰਗ ਲਾਇਸੰਸ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ  ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ‘ਤੇ) ਕੈਂਪ ਵਾਲੇ ਦਿਨ ਸਵੇਰੇ 9:30 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 01:.00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 77103-26360, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।