ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

2

ਚੰਡੀਗੜ੍ਹ, 04 ਜੂਨ 2026 Aj Di Awaaj

Punjab Desk:  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 15 ਜੂਨ 2026 ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ  ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਅੱਜ ਤਲਬ ਕੀਤਾ ਗਿਆ ਸੀ ਜਿਸ ਵਿੱਚ  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ.ਬਰਨਾਲਾ ਪੇਸ਼ ਹੋਏ  ਅਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ ਗਈ ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ 2026  ਦਾ ਸਮਾਂ ਦਿੱਤਾ ਗਿਆ ਹੈ।