ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

34
ਕੋਟਕਪੂਰਾ, 6 ਜੂਨ 2026 AJ DI Awaaj
Punjab Desk :  ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ, ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਮਸਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।