ਲੁਧਿਆਣਾ 08 June 2026 AJ DI Awaaj
Punjab Desk : ਲੁਧਿਆਣਾ ਵਿੱਚ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਮੁਤਾਬਕ ਸ਼ਹਿਰ ਦੀਆਂ ਕਰੀਬ 3800 ਮੈਡੀਕਲ ਦੁਕਾਨਾਂ 12 ਤੋਂ 15 ਜੂਨ ਤੱਕ ਲਗਾਤਾਰ ਚਾਰ ਦਿਨ ਬੰਦ ਰਹਿਣਗੀਆਂ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਮਰੀਜ਼ ਰੋਜ਼ਾਨਾ ਦਵਾਈਆਂ ਲੈਂਦੇ ਹਨ, ਉਹ ਆਪਣੀਆਂ ਲੋੜੀਂਦੀਆਂ ਦਵਾਈਆਂ ਪਹਿਲਾਂ ਹੀ ਖਰੀਦ ਲੈਣ ਤਾਂ ਜੋ ਛੁੱਟੀਆਂ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਹਾਲਾਂਕਿ, ਹਸਪਤਾਲਾਂ ਦੇ ਅੰਦਰ ਚੱਲ ਰਹੇ ਮੈਡੀਕਲ ਸਟੋਰ ਇਸ ਮਿਆਦ ਦੌਰਾਨ ਖੁੱਲ੍ਹੇ ਰਹਿਣਗੇ। ਐਮਰਜੈਂਸੀ ਸਥਿਤੀ ਵਿੱਚ ਲੋਕ ਇਨ੍ਹਾਂ ਸਟੋਰਾਂ ਤੋਂ ਦਵਾਈਆਂ ਅਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ।
ਐਸੋਸੀਏਸ਼ਨ ਨੇ ਖ਼ਾਸ ਤੌਰ ‘ਤੇ ਬਜ਼ੁਰਗਾਂ ਅਤੇ ਸ਼ੂਗਰ, ਬਲੱਡ ਪ੍ਰੈਸ਼ਰ ਸਮੇਤ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਅਗਾਊਂ ਦਵਾਈਆਂ ਦਾ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਹੈ।












