ਰਜਿੰਦਰ ਕੌਰ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ

24

ਤਰਨ ਤਾਰਨ, 9 ਜੂਨ 2026 AJ DI Awaaj

Punjab Desk :    ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸਮੂਹ ਦਫ਼ਤਰੀ ਅਮਲੇ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਸਮਾਗਮ ਦੌਰਾਨ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਲਹਿਰੀ  ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵ-ਨਿਯੁਕਤ ਅਫ਼ਸਰ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ।

ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਬਣਾਉਣਾ ਹੋਵੇਗੀ। ਉਨ੍ਹਾਂ ਕਿਹਾ, “ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗੀ। ਮੇਰੀ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹੇ ਦੇ ਕਿਸੇ ਵੀ ਅਧਿਆਪਕ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇ।”

ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਵਾਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਮੂਹ ਸਟਾਫ ਐਲੀਮੈਂਟਰੀ/ਸੈਕੰਡਰੀ ਨੇ ਨਵੇਂ ਅਫ਼ਸਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।