ਮਾਨਸਾ, 9 ਜੂਨ 2026 AJ DI Awaaj
Punjab Desk : ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ’ ਨੂੰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੇਸਹਾਰਾ ਕੁੱਤਿਆਂ ਦੀ ਨਸਬੰਦੀ (ਅਪਰੇਸ਼ਨ) ਦੀ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਆਰੰਭ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਇਸ ਕਾਰਜ ਲਈ ਢੁਕਵੀਂ ਜਗ੍ਹਾ ਦੀ ਭਾਲ ਕੀਤੀ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤਹਿਤ ਬੁਢਲਾਡਾ, ਬਰੇਟਾ ਅਤੇ ਬੋਹਾ ਉੱਤੇ ਅਧਾਰਿਤ ਇੱਕ ਕਲਸਟਰ ਦਾ ਗਠਨ ਕਰਦੇ ਹੋਏ ਬੋਹਾ ਵਿਖੇ ਨਸਬੰਦੀ ਸੈਂਟਰ ਸਥਾਪਿਤ ਕਰਨ ਲਈ ਯੋਗ ਥਾਂ ਦੀ ਪਛਾਣ ਕੀਤੀ ਗਈ ਹੈ ਜਿਸ ਲਈ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਨਸਾ, ਸਰਦੂਲਗੜ੍ਹ, ਜੋਗਾ ਤੇ ਭੀਖੀ ਅਧਾਰਿਤ ਕਲੱਸਟਰ ਵੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਅਜਿਹੇ ‘ਹੌਟ ਸਪਾਟ’ (ਵਧੇਰੇ ਪ੍ਰਭਾਵਿਤ) ਖੇਤਰਾਂ ਦੀ ਪਛਾਣ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਕਾਮਯਾਬ ਕਰਨ ਲਈ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵਿਸ਼ੇਸ਼ ‘ਟਾਸਕ ਫੋਰਸ’ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਸ਼ੇਸ਼ ‘ਕੰਟਰੋਲ ਰੂਮ’ ਵੀ ਸਥਾਪਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਸਬੰਧਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਦੇ ਦਾਇਰੇ ਵਿੱਚ ਆਉਂਦੇ ਮੁਹੱਲੇ ਵਿੱਚ ਬੇਸਹਾਰਾ ਕੁੱਤੇ ਦਿਖਾਈ ਦਿੰਦੇ ਹਨ, ਤਾਂ ਸਥਾਨਕ ਨਾਗਰਿਕ, ਇਸ ਸਬੰਧੀ ਨਗਰ ਕੌਂਸਲ ਮਾਨਸਾ ਵਿਖੇ ਸ਼੍ਰੀ ਅਜੇ ਕੁਮਾਰ ਦੇ ਮੋਬਾਈਲ ਨੰਬਰ 9876502831, ਬਰੇਟਾ ਵਿਖੇ ਸ਼੍ਰੀ ਵਿਕਾਸ ਸ਼ੁਕਲਾ ਨਾਲ 9877594761, ਬੋਹਾ ਵਿਖੇ ਸ਼੍ਰੀ ਗੋਬਿੰਦ ਕੁਮਾਰ ਦੇ ਮੋਬਾਈਲ ਨੰਬਰ 9780888702, ਨਗਰ ਕੌਂਸਲ ਸਰਦੂਲਗੜ੍ਹ ਵਿੱਚ ਸ਼੍ਰੀ ਸਤਪਾਲ ਦੇ ਮੋਬਾਈਲ ਨੰਬਰ 8847565465 ਅਤੇ ਬੁਢਲਾਡਾ ਦੇ ਸ਼੍ਰੀ ਵਨੀਤ ਕੁਮਾਰ ਦੇ ਮੋਬਾਈਲ ਨੰਬਰ 9876276645 ਉਤੇ ਸੂਚਨਾ ਦੇ ਸਕਦੇ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਡੀਐਸਪੀ ਪੁਸ਼ਪਿੰਦਰ ਸਿੰਘ ਗਿੱਲ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਕਾਂਤ ਅਤੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰ (ਈ.ਓਜ਼) ਹਾਜ਼ਰ ਸਨ।














