ਚੰਡੀਗੜ੍ਹ, 10 ਜੂਨ 2026 Aj Di Awaaj
Haryana Desk: ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸੌਂਪਿਆ।
ਇਹ ਕਦਮ ਉਨ੍ਹਾਂ ਦੇ ਹਾਲੀਆ ਬਿਆਨ ਨੂੰ ਲੈ ਕੇ ਉੱਠੇ ਵਿਵਾਦ ਅਤੇ ਨਰਸਿੰਗ ਸਟਾਫ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਚੁੱਕਿਆ ਗਿਆ ਹੈ। ਵਿਵਾਦਤ ਬਿਆਨ ਕਾਰਨ ਸੂਬੇ ਭਰ ਵਿੱਚ ਨਰਸਾਂ ਵੱਲੋਂ ਹੜਤਾਲ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।
ਨਰਸਿੰਗ ਫੈਡਰੇਸ਼ਨ ਨੇ ਵੀ ਸਰਕਾਰ ਨੂੰ ਪੱਤਰ ਲਿਖ ਕੇ ਰੇਣੂ ਭਾਟੀਆ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਵਧਦੇ ਦਬਾਅ ਦਰਮਿਆਨ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ।
ਅਸਤੀਫੇ ਤੋਂ ਬਾਅਦ ਰੇਣੂ ਭਾਟੀਆ ਨੇ ਕਿਹਾ ਕਿ ਉਹ ਆਪਣੇ ਬਿਆਨ ਲਈ ਮੁਆਫ਼ੀ ਨਹੀਂ ਮੰਗਣਗੀਆਂ ਅਤੇ ਅੱਗੇ ਵੀ ਮਹਿਲਾ ਅਧਿਕਾਰਾਂ ਲਈ ਆਪਣੀ ਲੜਾਈ ਜਾਰੀ ਰੱਖਣਗੀਆਂ।














