ਦੀਪਕ ਸੋਨੀ ਬਣੇ ਖੱਤਰੀ ਵੈਲਫੇਅਰ ਬੋਰਡ ਰੂਪਨਗਰ ਦੇ ਚੇਅਰਮੈਨ

34

ਨੰਗਲ 10 ਜੂਨ 2026 AJ DI Awaaj

Punjab Desk : ਜਿਲ੍ਹਾ ਰੂਪਨਗਰ ਲਈ ਇਕ ਮਹੱਤਵਪੂਰਨ ਐਲਾਨ ਦੇ ਤਹਿਤ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਜਿੰਮੇਵਾਰੀ ਉਨ੍ਹਾਂ ਨੂੰ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਸੌਂਪੀ ਗਈ ਹੈ। ਸ੍ਰੀ ਦੀਪਕ ਸੋਨੀ ਇਸ ਸਮੇਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮੀਡੀਆ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।

      ਸ੍ਰੀ ਦੀਪਕ ਸੋਨੀ ਇੱਕ ਉੱਘੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਜੋਂ ਜਾਣੇ ਜਾਂਦੇ ਹਨ। ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਰਹੇ ਹਨ ਅਤੇ ਪਾਰਟੀ ਲਈ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦੀ ਇਸ ਨਵੀਂ ਨਿਯੁਕਤੀ ਨੂੰ ਉਨ੍ਹਾਂ ਦੀ ਸੇਵਾ ਦਾ ਸਨਮਾਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਕਈ ਆਗੂਆਂ, ਅਹੁਦੇਦਾਰਾਂ, ਪੰਚਾਂ ਅਤੇ ਸਰਪੰਚਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

      ਇਲਾਕਾ ਵਾਸੀਆਂ ਅਤੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਿਹਨਤੀ ਅਤੇ ਇਮਾਨਦਾਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦੇ ਕੇ ਨਵਾਂ ਮਿਸਾਲ ਕਾਇਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਵਿਸ਼ਵਾਸ਼ ਜਤਾਇਆ ਕਿ ਸ੍ਰੀ ਦੀਪਕ ਸੋਨੀ ਆਪਣੇ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਤਨਦਿਹੀ ਨਾਲ ਨਿਭਾਉਣਗੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ।

       ਇਸ ਮੌਕੇ ਸ੍ਰੀ ਦੀਪਕ ਸੋਨੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਲੋਂ ਆਭਾਰੀ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਉਹ ਪਿਛਲੇ ਲੰਮੇ ਸਮੇਂ ਤੋਂ ਲੋਕ ਸੇਵਾ ਕਰ ਰਹੇ ਹਨ ਅਤੇ ਹੁਣ ਮਿਲੀ ਇਸ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

       ਸ੍ਰੀ ਸੋਨੀ ਨੇ ਕਿਹਾ ਕਿ ਉਹ ਖੱਤਰੀ ਅਤੇ ਅਰੋੜਾ ਸਮਾਜ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਨਗੇ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਦਫਤਰ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਵੀ ਉਹ ਖਿੜੇ ਮੱਥੇ ਸਵੀਕਾਰ ਕਰਦੇ ਹਨ ਅਤੇ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ।

   ਜ਼ਿਕਰਯੋਗ ਹੈ ਕਿ ਸ੍ਰੀ ਦੀਪਕ ਸੋਨੀ ਨੇ ਪੰਜਾਬ ਦੀਆਂ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ, ਲੋਕ ਸਭਾ ਚੋਣਾਂ, ਪੰਚਾਇਤ ਚੋਣਾ ਅਤੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਬਤੌਰ ਚੰਗੇ ਆਗੂ ਵੱਜੋਂ ਭੂਮਿਕਾ ਨਿਭਾਈ ਹੈ। ਉਹ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਕੰਪੇਨ ਮੈਨੇਜਰ ਵੱਜੋ ਕੰਮ ਕਰ ਚੁੱਕੇ ਹਨ, ਉੱਚ ਯੋਗਤਾ ਪ੍ਰਾਪਤ ਸ੍ਰੀ ਸੋਨੀ ਐਮ.ਬੀ.ਏ ਫਾਈਨਾਸ ਸਮੇਤ ਕਈ ਡਿਗਰੀਆਂ ਹਾਸਲ ਕਰ ਚੁੱਕੇ ਹਨ, ਉਨ੍ਹਾਂ ਦੇ ਮਾਤਾ ਵੀ ਪਿੰਡ ਭਨੂਪਲੀ ਟੱਪਰੀਆਂ ਦੇ ਮੋਜੂਦਾ ਸਰਪੰਚ ਹਨ, ਪਰਿਵਾਰ ਨੇ ਸਮਾਜਿਕ ਤੌਰ ਤੇ ਵੀ ਆਪਣੇ ਆਪ ਨੂੰ ਬਹੁਤ ਹੀ ਪ੍ਰਮੁੱਖਤਾ ਨਾਲ ਵਿਚਰਿਆ ਹੈ। ਉਨ੍ਹਾਂ ਦੇ ਚੇਅਰਮੈਨ ਬਣਨ ਤੇ ਇਲਾਕੇ ਦੇ ਲੋਕਾਂ ਵੱਲੋਂ ਲਗਾਤਾਰ ਵਧਾਈਆ ਦਿੱਤੀਆ ਜਾ ਰਹੀਆਂ ਹਨ।