ਹਿਮਾਚਲ ਪ੍ਰਦੇਸ਼ 13 June 2026 AJ DI Awaaj
Himachal Desk : ਕੁੱਲੂ ਜ਼ਿਲ੍ਹੇ ਦੀ ਮਣੀਕਰਨ ਘਾਟੀ ਵਿੱਚ ਇੱਕ ਦਰਦਨਾਕ ਸੜਕ ਹਾ*ਦਸਾ ਵਾਪਰ ਗਿਆ, ਜਿਸ ਵਿੱਚ ਪੰਜਾਬ ਦੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌ*ਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਏ। ਜ਼*ਖਮੀਆਂ ਵਿੱਚ ਇੱਕ 8 ਸਾਲਾ ਬੱਚੀ ਵੀ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਜਲੰਧਰ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਵਿੱਚ ਪੰਜ ਸੈਲਾਨੀ ਸਵਾਰ ਸਨ, ਜੋ ਕਪੂਰਥਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪਰਿਵਾਰ ਮਨਾਲੀ ਘੁੰਮਣ ਲਈ ਗਿਆ ਹੋਇਆ ਸੀ। ਸਰਸਾੜੀ ਨੇੜੇ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।
ਹਾਦਸੇ ਮਗਰੋਂ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ, ਜਿਸ ਕਾਰਨ ਸਵਾਰ ਅੰਦਰ ਫਸ ਗਏ। ਬਚਾਅ ਟੀਮ ਅਤੇ ਸਥਾਨਕ ਲੋਕਾਂ ਨੇ ਵਾਹਨ ਨੂੰ ਤੋੜ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ।
ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ, ਜਦਕਿ ਇੱਕ ਹੋਰ ਨੇ ਇਲਾਜ ਲਈ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਬਾਕੀ ਦੋ ਜ਼ਖ*ਮੀਆਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਲੋਕਾਂ ਨੂੰ ਜ਼*ਖਮੀਆਂ ਨੂੰ ਬਚਾਉਣ ਲਈ ਜੱਦੋਜਹਿਦ ਕਰਦੇ ਦੇਖਿਆ ਜਾ ਸਕਦਾ ਹੈ














