ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਵਿੱਚ ਨਹੀਂ ਛੱਡਾਂਗੇ ਕੋਈ ਕਸਰ

34
ਫਿਰੋਜ਼ਪੁਰ, 15 ਜੂਨ 2026 AJ DI Awaaj

Punjab Desk :  ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ ਖ਼ਾਸ (ਫਿਰੋਜ਼ਪੁਰ) ਨੇੜੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ
ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਸੀਨੀਅਰ ਅਹੁਦੇਦਾਰ ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ। ਇਸ ਮੌਕੇ ਸਾਈਕਲਿੰਗ ਖੇਡ ਨੂੰ ਉਤਸ਼ਾਹਿਤ ਕਰਨ ਲਈ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਗਏ।

ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨਾ, ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਜਾਗਰੂਕਤਾ ਸਾਈਕਲ ਰੈਲੀ ਵਿੱਚ ਨੌਜਵਾਨ ਲੜਕੇ-ਲੜਕੀਆਂ, ਪੁਰਸ਼ਾਂ ਅਤੇ ਔਰਤਾਂ, ਸਭ ਨੇ ਹਿੱਸਾ ਲਿਆ।

ਇਸ ਮੌਕੇ ਲੀਗ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੀਆਂ ਮਹਿਲਾ ਸਾਈਕਲ ਸਵਾਰਾਂ ਨੇ ਭਾਗ ਲੈ ਕੇ ਆਪਣੀ ਕਾਬਲੀਅਤ, ਹੁਨਰ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਵਿੱਚ ਮੁਕਾਬਲਿਆਂ ਨੂੰ ਲੈ ਕੇ ਵੱਡਾ ਜੋਸ਼ ਦੇਖਣ ਨੂੰ ਮਿਲਿਆ ਅਤੇ ਹਰ ਵਰਗ ਵਿੱਚ ਫਸਵਾਂ ਮੁਕਾਬਲਾ ਵੇਖਣ ਨੂੰ ਮਿਲਿਆ।

ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਸਬ ਜੂਨੀਅਰ ਵਰਗ ਵਿੱਚ ਮਨਿੰਦਰ ਕੌਰ ਨੇ ਪਹਿਲਾ, ਅਰਮਾਨਦੀਪ ਕੌਰ ਨੇ ਦੂਜਾ ਅਤੇ ਵੰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਜੂਨੀਅਰ ਵਰਗ ਵਿੱਚ ਇੰਦਰਜੀਤ ਕੌਰ ਨੇ ਪਹਿਲਾ, ਗੁਰਸੀਰਤ ਕੌਰ ਨੇ ਦੂਜਾ ਅਤੇ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅਲੀਟ ਵਰਗ ਵਿੱਚ ਕੁਲਵਿੰਦਰ ਕੌਰ ਨੇ ਪਹਿਲਾ, ਅਮਰਜੀਤ ਕੌਰ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਬਖਸ਼ੀਸ਼ ਸਿੰਘ ਨੇ ਕਿਹਾ ਕਿ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਮਹਿਲਾਵਾਂ ਲਈ ਇੱਕ ਵਧੀਆ ਮੰਚ ਸਾਬਤ ਹੋ ਰਹੀ ਹੈ, ਜਿਸ ਰਾਹੀਂ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਈਕਲਿੰਗ ਸਿਰਫ਼ ਇੱਕ ਖੇਡ ਨਹੀਂ, ਸਗੋਂ ਸਿਹਤਮੰਦ ਜੀਵਨ ਅਤੇ ਅਨੁਸ਼ਾਸਿਤ ਜੀਵਨਸ਼ੈਲੀ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਨੌਜਵਾਨ ਲੜਕੀਆਂ ਨੂੰ ਇਸ ਖੇਡ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਵੀ ਕੀਤੀ।

ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਹੋਰ ਉੱਚਾਈਆਂ ’ਤੇ ਲਿਜਾਣ ਲਈ ਐਸੋਸੀਏਸ਼ਨ ਵੱਲੋਂ ਲਗਾਤਾਰ ਟ੍ਰੇਨਿੰਗ ਕੈਂਪ, ਮੁਕਾਬਲੇ ਅਤੇ ਜਾਗਰੂਕਤਾ ਮੁਹਿੰਮਾਂ ਕਰਵਾਈਆਂ ਜਾਣਗੀਆਂ ਤਾਂ ਜੋ ਸੂਬੇ ਦੀਆਂ ਹੋਣਹਾਰ ਖਿਡਾਰਣਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੌਕੇ ਮਿਲ ਸਕਣ। ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਹਨਾਂ ਨੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ, ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸਿਮਰਨ ਸਿੰਘ, ਪ੍ਰਧਾਨ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫਿਰੋਜ਼ਪੁਰ,
ਭੁਪਿੰਦਰ ਕੁਮਾਰ (ਪੀ.ਸੀ.ਪੀ., ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ), ਡਿਸਕਵਰੀ ਵਰਲਡ ਕਾਨਵੈਂਟ ਸਕੂਲ, ਮੱਲਾਂਵਾਲਾ (ਫਿਰੋਜ਼ਪੁਰ) ਦੇ ਡਾਇਰੈਕਟਰ ਗੁਰਸ਼ਰਨ ਸਿੰਘ, ਚੇਅਰਮੈਨ ਰਜਿੰਦਰ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸ਼ਰਮਾ, ਸਰੀਰਕ ਸਿੱਖਿਆ ਅਧਿਆਪਕਾ ਕੁਲਵਿੰਦਰ ਕੌਰ, ਅਮਰਜੀਤ ਕੌਰ, ਸੋਹਲਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਮੈਡਮ, ਐਚ.ਡੀ.ਓ. ਸਿਮਰਨ ਸਿੰਘ (ਫਿਰੋਜ਼ਪੁਰ), ਐਗਜ਼ੈਕਟਿਵ ਮੈਂਬਰ ਰਾਜੇਸ਼ ਕੁਮਾਰ ਅਤੇ ਹੋਰ ਅਨੇਕ ਖੇਡ ਪ੍ਰੇਮੀ, ਕੋਚ ਅਤੇ ਖਿਡਾਰੀ ਵੀ ਸਮਾਗਮ ਵਿੱਚ ਮੌਜੂਦ ਰਹੇ।

ਸਮਾਗਮ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਮਹਿਲਾ ਸਸ਼ਕਤੀਕਰਨ ਅਤੇ ਖੇਡ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

JAGDEEP SINGH

GENERAL SECRETARY
CYCLING ASSOCIATION OF PUNJAB
PH- 7901964555