16 June 2026 Aj Di Awaaj
Punjab Desk: ਮੋਹਾਲੀ ਵਿੱਚ ਸੋਮਵਾਰ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਕੇ ਬੀਐਸਐਨਐਲ ਐਕਸਚੇਂਜ ਦੇ ਟਾਵਰ ‘ਤੇ ਚੜ੍ਹ ਗਿਆ। ਟਾਵਰ ਉੱਪਰ ਚੜ੍ਹ ਕੇ ਉਸ ਨੇ ਖੁ*ਦਕੁਸ਼ੀ ਕਰਨ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਪੁਲਿਸ, ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਨੌਜਵਾਨ ਨੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਕਿਸੇ ਹੋਰ ਨੌਜਵਾਨ ਨਾਲ ਲਗਾਤਾਰ ਗੱਲਬਾਤ ਕਰਦੀ ਹੈ। ਉਸ ਦਾ ਕਹਿਣਾ ਸੀ ਕਿ ਕੁਝ ਦਿਨ ਪਹਿਲਾਂ ਉਸ ਨੇ ਪਤਨੀ ਨੂੰ ਕਿਸੇ ਹੋਰ ਵਿਅਕਤੀ ਨਾਲ ਚੈਟ ਕਰਦੇ ਦੇਖਿਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਵਿਵਾਦ ਵੱਧ ਗਿਆ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਹਿਚਾਣ 36 ਸਾਲਾ ਸੋਨੀ ਸਿੰਘ ਵਜੋਂ ਹੋਈ ਹੈ, ਜੋ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਏਸੀ ਰਿਪੇਅਰ ਦਾ ਕੰਮ ਕਰਦਾ ਹੈ। ਉਸ ਨੇ ਪ੍ਰੇਮ ਵਿਆਹ ਕੀਤਾ ਸੀ।
ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਵਿਵਾਦ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।














