ਬੀ.ਡੀ.ਪੀ.ਓ. ਦਫ਼ਤਰ, ਲਹਿਰਾਗਾਗਾ ਵਿਖੇ ਪਲੇਸਮੈਂਟ ਕੈਂਪ

24

ਸੰਗਰੂਰ, 16 ਜੂਨ 2026 AJ DI Awaaj

Punjab Desk :   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਿਕਿਉਰਿਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 17.06.2026 ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਬੀ.ਡੀ.ਪੀ.ਓ ਦਫ਼ਤਰ, ਲਹਿਰਾਗਾਗਾ ਵਿਖੇ ਸਵੇਰੇ 9:30 ਵਜੇ ਤੋਂ ਸਵੇਰੇ 12:30 ਵਜੇ ਤਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਕਿਊਰਟੀ ਗਾਰਡ (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਘੱਟੋ-ਘੱਟ 10ਵੀਂ ਪਾਸ, ਉਮਰ 19 ਸਾਲ ਤੋਂ 40 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀ ਦੀ ਹਾਈਟ 168 ਸੈਂਟੀਮੀਟਰ ਇੰਚ ਹੋਣੀ ਚਾਹੀਦੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।