ਮਾਨਸਾ 16 June 2026 AJ DI Awaaj
Punjab Desk : ਮਹਿਲਾ ਪੁਲਿਸ ਥਾਣੇ ਦੀ ਐਸਐਚਓ ਇੰਸਪੈਕਟਰ ਬੇਅੰਤ ਕੌਰ ਦੀ ਬਠਿੰਡਾ-ਮਾਨਸਾ ਰੋਡ ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌ*ਤ ਹੋ ਗਈ। ਹਾ*ਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਡਿਊਟੀ ਪੂਰੀ ਕਰਕੇ ਆਪਣੀ ਕਾਰ ਰਾਹੀਂ ਆਪਣੇ ਪਿੰਡ ਮਾਈਸਰਖਾਨਾ ਵਾਪਸ ਜਾ ਰਹੇ ਸਨ।
ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਕਾਰ ਪਹਿਲਾਂ ਅੱਗੇ ਜਾ ਰਹੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਮੋੜ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸ*ਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਦਸੇ ਵਾਲੀ ਥਾਂ ਤੋਂ ਸਬੂਤ ਵੀ ਇਕੱਠੇ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇੰਸਪੈਕਟਰ ਬੇਅੰਤ ਕੌਰ ਆਪਣੇ ਪਿੱਛੇ ਪਤੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਨ੍ਹਾਂ ਦੇ ਪਤੀ ਖੇਤੀਬਾੜੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਅਚਾਨਕ ਮੌ*ਤ ਨਾਲ ਪੁਲਿਸ ਮਹਿਕਮੇ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।














