ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ

28

ਲੰਬੀ/ਸ੍ਰੀ ਮੁਕਤਸਰ ਸਾਹਿਬ 1ਜੂਨ 2026 AJ DI Awaaj

 Punjab Desk :   ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਲੰਬੀਮਾਨ ਅਤੇ ਚਨੂ ਦਾ ਦੌਰਾ ਕਰਦਿਆਂ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

 ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਉਪਰੰਤ ਪ੍ਰਭਾਵਿਤ ਲੋਕਾਂ ਨੂੰ ਲਗਭਗ ਕਰੋੜ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਉਣਾ ਹੈ ਤਾਂ ਜੋ ਉਹ ਆਪਣੀਆਂ ਮੁਸ਼ਕਲਾਂ ਤੋਂ ਨਿਜਾਤ ਪਾ ਸਕਣ

 ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਕਿਸੇ ਵੀ ਕੁਦਰਤੀ ਆਫ਼ਤ ਜਾਂ ਅਣਸੁਖਾਵੀਂ ਸਥਿਤੀ ਦੌਰਾਨ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰੇਗੀ।

 ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਮਲੋਟ ਸ੍ਰੀ ਪੰਕਜ ਕੁਮਾਰ, ਨਾਇਬ ਤਹਿਸੀਲਦਾਰ ਲੰਬੀ ਰੁਪਿੰਦਰ ਕੌਰ, ਜਸਵਿੰਦਰ ਭਾਗੂਗੁਰਬਾਜ਼ ਖੁੱਡੀਆਂ ਪੀ.ਏ.ਲਵਪ੍ਰੀਤ ਚੰਨੂ ਪੀ.ਏ.ਟੋਜ਼ੀ ਲੰਬੀਸ਼ਲਿੰਦਰ ਸਿੰਘ (ਸੀਰਾ ਲੰਬੀ)ਮਨੀ ਲੰਬੀਕਰਨਪਾਲ ਸਿੰਘ ਚੰਨੂਗੁਰਮੀਤ ਸਿੰਘ (ਰਾਜਾ ਡਾਕਟਰ ਚੰਨੂ)ਜਸਕਰਨ ਸਿੰਘ ਜੱਸਾਅਮਨਾ ਚੰਨੂਜਸਵਿੰਦਰ ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ